ਅੰਮ੍ਰਿਤਸਰ ਸਾਹਿਬ : ਕੋਰੋਨਾ ਵਾਇਰਸ ਦਾ ਪ੍ਰਭਾਵ ਲਗਾਤਾਰ ਵਧਦਾ ਜਾ ਰਿਹਾ ਹੈ। ਇਸ ਲਈ ਜਿਥੇ ਸਰਕਾਰ ਵਲੋਂ ਵਡੇ ਵਡੇ ਐਲਾਨ ਕੀਤੇ ਜਾ ਰਹੇ ਹਨ ਅਤੇ ਸਾਵਧਾਨੀ ਵਰਤਣ ਦੀ ਅਪੀਲ ਕੀਤੀ ਜਾ ਰਹੀ ਹੈ ਉਥੇ ਹੀ ਹੁਣ ਇਸ ਸੰਬੰਧੀ ਗਿਆਨੀ ਹਰਪ੍ਰੀਤ ਸਿੰਘ ਨੇ ਵੀ ਵਡਾ ਐਲਾਨ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਿੱਖ ਭਾਈਚਾਰਾ ਹਮੇਸ਼ਾ ਹੀ ਸਰਬਤ ਦਾ ਭਲਾ ਮੰਗਦਾ ਹੈ ।
ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਇਸ ਦੁੱਖ ਦੀ ਘੜੀ ਵਿਚ ਪੀੜਤਾਂ ਦੀ ਮਦਦ ਕਰਨਾ ਇਕ ਸਿੱਖ ਦਾ ਫਰਜ਼ ਹੈ। ਉਨ੍ਹਾਂ ਕਿਹਾ ਕਿ ਗੁਰੂ ਦੀ ਗੋਲਕ ਗਰੀਬ ਦਾ ਮੂੰਹ ਹੁੰਦੀ ਹੈ ਇਸ ਲਈ ਗੁਰੂਦਵਾਰਾ ਪ੍ਰਬੰਧਕ ਕਮੇਟੀਆਂ ਆਪੋ ਆਪਣੇ ਖਿਤੇ ਵਿਚ ਲੋੜਬੰਦਾਂ ਦੀ ਮਦਦ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਵਿਦੇਸ਼ ਵਿਚ ਬੈਠੇ ਨੌਜਵਾਨ ਮੁੰਡੇ ਕੁੜੀਆਂ ਦੀ ਮਦਦ ਖੁਲ ਦਿਲੀ ਨਾਲ ਕੀਤੀ ਜਾਵੇ।
ਉਨ੍ਹਾਂ ਕਿਹਾ ਕਿ ਇਸ ਦੌਰਾਨ ਸਰਕਾਰ ਦੇ ਹੁਕਮਾਂ ਦੀ ਪਾਲਣਾ ਕੀਤੀ ਜਾਣੀ ਚਾਹੀਦੀ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ਐਲਾਨ ਕੀਤਾ ਕਿ ਗੁਰੂਘਰ ਵਿਚ ਸਾਰੇ ਵਡੇ ਪ੍ਰੋਗਰਾਮ 2 ਹਫਤਿਆਂ ਲਈ ਮੁਲਤਵੀ ਕਰ ਦਿਤੇ ਜਾਣ।