ਚੰਡੀਗੜ੍ਹ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸੂਬੇ ਚ ਕੋਵਿਡ-19 ਦੇ ਵੱਧ ਰਹੇ ਪ੍ਰਭਾਵ ਨੂੰ ਦੇਖਦਿਆਂ ਆਪਣੇ ਵਿਧਾਇਕਾਂ ਨੂੰ ਮਾਰਚ ਮਹੀਨੇ ਦੀ ਤਨਖਾਹ ਮੁੱਖ ਮੰਤਰੀ ਰਾਹਤ ਫੰਡ ਵਿਚ ਜਮਾਂ ਕਰਵਾਉਣ ਦੀ ਅਪੀਲ ਕੀਤੀ ਹੈ। ਜਿਸ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਅਮਨ ਅਰੋੜਾ ਨੇ ਵੀ ਆਪਣੀ ਤਨਖਾਹ ਮੁੱਖ ਮੰਤਰੀ ਰਾਹਤ ਫੰਡ ਚ ਜਮਾਂ ਕਰਵਾਉਣ ਦਾ ਐਲਾਨ ਕਰ ਦਿੱਤਾ ਹੈ।
ਅਮਨ ਅਰੋੜਾ ਨੇ ਕਿਹਾ ਕਿ ਇਸ ਮੁਸਕਲ ਦੀ ਘੜੀ ਚ ਸਾਨੂੰ ਸਾਰੀਆਂ ਨੂੰ ਦੇਸ਼ ਦਾ ਸਾਥ ਦੇਣਾ ਚਾਹੀਦਾ ਹੈ। ਉਨ੍ਹਾਂ ਲੋਕ ਨੂੰ ਵੀ ਇਸ ਲਈ ਅਪੀਲ ਕੀਤੀ ਜੋ ਕੋਈ ਵੀ ਇਸ ਮਹਾਮਾਰੀ ਵਿਚ ਕਿਸੇ ਦੀ ਮਦਦ ਕਰਨਾ ਚਾਹੁੰਦਾ ਹੈ ਉਹ ਜਰੂਰ ਅੱਗੇ ਆਵੇ ਅਤੇ ਦੇਸ਼ ਦਾ ਸਾਥ ਦੇਵੇ। ਦੱਸ ਦੇਈਏ ਕਿ ਇਸ ਤੋਂ ਪਹਿਲਾ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵਲੋਂ ਵੀ ਆਪਣੀ ਤਨਖਾਹ ਦਾਨ ਕਰਨ ਦਾ ਐਲਾਨ ਕੀਤਾ ਗਿਆ ਹੈ।