ਸੰਗਰੂਰ : ਸੂਬੇ ਚ ਕੋਰੋਨਾ ਵਾਇਰਸ ਕਾਰਨ ਮਰੀਜ਼ਾਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ। ਇਸ ਨੂੰ ਧਿਆਨ ਵਿਚ ਰੱਖ ਕੇ ਸਾਰੇ ਹਸਪਤਾਲਾਂ ਨੂੰ ਸਖ਼ਤ ਹਦਾਇਤਾਂ ਕੀਤੀਆਂ ਗਈਆਂ ਹਨ। ਪਰ ਕਈ ਸਰਕਾਰੀ ਹਸਪਤਾਲ ਅਜਿਹੇ ਦਸੇ ਜਾਂਦੇ ਹਨ ਜਿਨ੍ਹਾਂ ਵਿਚ ਵੈਂਟੀਲੇਟਰ ਦੀ ਸੁਵਿਧਾ ਨਹੀਂ ਹੈ। ਜਾਣਕਾਰੀ ਮੁਤਾਬਿਕ ਸੰਗਰੂਰ ਅਤੇ ਬਰਨਾਲਾ ਦੇ ਹਸਪਤਾਲ ਵੀ ਵੈਂਟੀਲੇਟਰ ਤੋਂ ਸੱਖਣੇ ਹਨ। ਇਨ੍ਹਾਂ ਹਸਪਤਾਲਾਂ ਨੂੰ ਰਾਜ ਸਭਾ ਮੇਂਬਰ ਸੁਖਦੇਵ ਸਿੰਘ ਢੀਂਡਸਾ ਵਲੋਂ ਵੈਂਟੀਲੇਟਰ ਮੁਹਈਆ ਕਰਵਾਉਣ ਦਾ ਐਲਾਨ ਕੀਤਾ ਗਿਆ ਹੈ। ਉਹ ਆਪਣੇ ਐਮ ਪੀ ਫੰਡ ਵਿੱਚੋ 30 ਲੱਖ ਰੁਪਏ ਦੇ ਰਹੇ ਹਨ।
ਦੱਸ ਦੇਈਏ ਕਿ ਇਸ ਤੋਂ ਇਲਾਵਾ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਅਕਾਲੀ ਦੇ ਦੇ ਨੇਤਾਵਾਂ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਮਨ ਅਰੋੜਾ ਨੇ ਵੀ ਮੁੱਖ ਮੰਤਰੀ ਰਾਹਤ ਫੰਡ ਲਈ ਆਪਣੀ ਇਕ ਮਹੀਨੇ ਦੀ ਤਨਖਾਹ ਦਾਨ ਦੇਣ ਦਾ ਐਲਾਨ ਕੀਤਾ ਹੈ।