ਅੰਮ੍ਰਿਤਸਰ : ਦੇਸ਼ ਅੰਦਰ ਕੋਰੋਨਾ ਵਾਇਰਸ ਦਾ ਪ੍ਰਭਾਵ ਲਗਾਤਾਰ ਵਧਦਾ ਜਾ ਰਿਹਾ ਹੈ। ਹਰ ਦਿਨ ਇਸ ਦੇ ਨਵੇਂ ਮਾਮਲੇ ਸਾਹਮਣੇ ਆ ਰਹੇ ਹਨ। ਅੱਜ ਫਿਰ ਹਰਿਮੰਦਰ ਸਾਹਿਬ ਵਿਖੇ ਕੋਰੋਨਾ ਦਾ ਇਕ ਸ਼ੱਕੀ ਮਰੀਜ਼ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਿਕ ਇਹ ਵਿਅਕਤੀ ਦੁਬਈ ਤੋਂ ਆਇਆ ਸੀ ਅਤੇ ਇਥੇ ਹਰਿਮੰਦਰ ਸਾਹਿਬ ਵਿਖੇ ਸਕਰੀਨਿੰਗ ਦੌਰਾਨ ਇਸ ਤੇ ਸ਼ੱਕ ਹੋਇਆ ਅਤੇ ਅਧਿਕਾਰੀਆਂ ਵਲੋਂ ਇਸ ਨੂੰ ਰੋਕਿਆ ਗਿਆ। ਰਿਪੋਰਟਾਂ ਮੁਤਾਬਿਕ ਇਸ ਵਿਅਕਤੀ ਦੇ ਟੈਸਟ ਕੀਤੇ ਗਏ ਹਨ ਅਤੇ ਰਿਪੋਰਟ ਆਉਣ ਤੇ ਹੀ ਕੋਈ ਫੈਸਲਾ ਲਿਆ ਜਾਵੇਗਾ।