ਅੰਮ੍ਰਿਤਸਰ: ਕਰੋਨਾ ਵਾਇਰਸ ਦੇ ਵੱਧ ਰਹੇ ਪ੍ਰਸਾਰ ਨੂੰ ਦੇਖਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ 28 ਮਾਰਚ ਨੂੰ ਹੋਣ ਵਾਲਾ ਬਜਟ ਇਜਲਾਸ ਮੁਲਤਵੀ ਕਰ ਦਿੱਤਾ ਹੈ। ਸ੍ਰੀ ਗੁਰੂ ਰਾਮਦਾਸ ਮੈਡੀਕਲ ਕਾਲਜ ਵਿਖੇ ਹੋਈ ਸ਼੍ਰੋਮਣੀ ਕਮੇਟੀ ਦੀ ਮੀਟਿੰਗ ਵਿੱਚ ਇਹ ਫ਼ੈਸਲਾ ਲਿਆ ਗਿਆ ਹੈ।
ਪਰ ਐੱਸਜੀਪੀਸੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਪ੍ਰਧਾਨਗੀ ਵਿਚ ਹੋਈ ਇਸ ਮੀਟਿੰਗ ਵਿੱਚ ਜਨਰਲ ਸਕੱਤਰ ਹਰਜਿੰਦਰ ਸਿੰਘ ਧਾਮੀ ਵੱਲੋਂ ਸ਼੍ਰੋਮਣੀ ਕਮੇਟੀ ਦੇ 90 ਦਿਨਾਂ ਦੇ ਖ਼ਰਚਿਆਂ ਅਤੇ ਕੋਰੋਨਾਵਾਇਰਸ ਨੂੰ ਲੈ ਕੇ ਕੀਤੇ ਜਾ ਰਹੇ ਖ਼ਰਚਿਆਂ ਸਬੰਧੀ ਜਨਰਲ ਇਜਲਾਸ ਦੀ ਪ੍ਰਵਾਨਗੀ ਦੀ ਆਸ ‘ਤੇ ਮਤਾ ਪੇਸ਼ ਕੀਤਾ। ਜਿਸ ਨੂੰ ਅੰਤਿੰਗ ਕਮੇਟੀ ਵੱਲੋਂ ਪ੍ਰਵਾਨ ਕੀਤਾ ਗਿਆ।
ਇਸ ਇਕੱਤਰਤਾ ਵਿਚ ਭਾਈ ਲੌਂਗੋਵਾਲ ਤੋਂ ਇਲਾਵਾ ਸੀਨੀਅਰ ਮੀਤ ਪ੍ਰਧਾਨ ਭਾਈ ਰਾਜਿੰਦਰ ਸਿੰਘ ਮਹਿਤਾ ਜੂਨੀਅਰ ਮੀਤ ਪ੍ਰਧਾਨ ਗੁਰਬਖ਼ਸ਼ ਸਿੰਘ ਖ਼ਾਲਸਾ ਜਨਰਲ ਸਕੱਤਰ ਹਰਜਿੰਦਰ ਸਿੰਘ ਧਾਮੀ ਸਮੇਤ ਦਸ ਦੇ ਕਰੀਬ ਅੰਤਰਿੰਗ ਕਮੇਟੀ ਮੈਂਬਰ ਸ਼ਾਮਿਲ ਹੋਏ।