ਚੰਡੀਗੜ੍ਹ: ਕੋਰੋਨਾ ਵਾਇਰਸ ਦਾ ਪ੍ਰਸਾਰ ਭਾਰਤ ਦੇ ਵਿੱਚ ਲਗਾਤਾਰ ਵਧਦਾ ਜਾ ਰਿਹਾ ਹੈ ਤੇ ਇਸ ਮਹਾਂਮਾਰੀ ਨੇ ਹੁਣ ਪੰਜਾਬ ਦੇ ਵਿੱਚ ਵੀ ਪੈਰ ਪਸਾਰ ਲਏ ਹਨ।
ਪਿਛਲੇ 24 ਘੰਟਿਆਂ ਦੌਰਾਨ ਪੰਜਾਬ ਦੇ ਵਿੱਚ ਪੰਜ ਨਵੇਂ ਮਾਮਲੇ ਸਾਹਮਣੇ ਆਏ ਸਨ। ਜਿਸ ਨੂੰ ਦੇਖਦੇ ਹੋਏ ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਵੱਡਾ ਫੈਸਲਾ ਲਿਆ ਹੁਸ਼ਿਆਰਪੁਰ ਦੇ ਸਾਰੇ ਪਿੰਡਾਂ ਨੂੰ ਆਈਲੈਟਸ ਕਰਕੇ ਇੱਕ ਇੱਕ ਪਿੰਡ ਨੂੰ ਸੈਨੇਟਾਇਜ਼ ਕੀਤਾ ਜਾਵੇਗਾ।
ਇਸ ਤੋਂ ਇਲਾਵਾ ਸਰਕਾਰ ਨੇ ਹੁਸ਼ਿਆਰਪੁਰ, ਜਲੰਧਰ, ਕਪੂਰਥਲਾ, ਨਵਾਂ ਸ਼ਹਿਰ ਅਤੇ ਮੁਹਾਲੀ ਨੂੰ ਅਤਿ ਸੰਵੇਦਨਸ਼ੀਲ ਐਲਾਨ ਕਰ ਦਿੱਤਾ ਹੈ। ਪੰਜਾਬ ਵਿੱਚ ਹੁਣ ਤੱਕ 38 ਮਾਮਲਿਆਂ ਦੀ ਪੁਸ਼ਟੀ ਹੋ ਚੁੱਕੀ ਹੈ।
ਜਿਨ੍ਹਾਂ ਚੋਂ 19 ਮਾਮਲੇ ਐੱਸਬੀਐੱਸ ਨਗਰ ਤੋਂ, ਐੱਸ ਏ ਐੱਸ ਨਗਰ 6, ਹੁਸ਼ਿਆਰਪੁਰ ਵਿੱਚ 6 ਮਾਮਲੇ, ਜਲੰਧਰ ਦੇ ਵਿੱਚ 5, ਅੰਮ੍ਰਿਤਸਰ ਤੇ ਲੁਧਿਆਣਾ ਚ ਇੱਕ ਇੱਕ ਮਾਮਲੇ ਸਾਹਮਣੇ ਆਏ ਹੈ। ਅੰਕੜਿਆਂ ਨੂੰ ਦੇਖਿਆ ਜਾਵੇ ਤਾਂ ਹੁਣ ਤੱਕ ਸਭ ਤੋਂ ਵੱਧ ਮਾਮਲੇ ਦੋਆਬੇ ਤੋਂ ਸਾਹਮਣੇ ਆਏ ਹਨ
ਪੰਜਾਬ ਸਰਕਾਰ ਨੇ ਜਲੰਧਰ ਦੇ ਵੀ ਸਾਰੇ ਦੇ ਸਾਰੇ 898 ਪਿੰਡਾਂ ਨੂੰ ਸੈਨੇਟਾਈਜ਼ ਕਰਨ ਦਾ ਫੈਸਲਾ ਕੀਤਾ। ਜਲੰਧਰ ਦੇ ਇਨ੍ਹਾਂ ਸਾਰੇ ਪਿੰਡਾਂ ਨੂੰ ਦਸ ਵਾਰ ਸੈਨੀਟਾਈਜ਼ਰ ਕੀਤਾ ਜਾਵੇਗਾ।