ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੀ ਪ੍ਰਤਿਭਾ ਕਰਕੇ ਪੂਰੀ ਦੁਨੀਆ ਵਿੱਚ ਬਹੁਤ ਲੋਕ ਪ੍ਰਿਯਾ ਹਨ। ਪ੍ਰਧਾਨ ਮੰਤਰੀ ਵੱਲੋਂ ਜਾਨਲੇਵਾ ਕੋਰੋਨਾਵਾਇਰਸ ਦੇ ਟਾਕਰੇ ਲਈ ਦੇਸ਼ ਵਿੱਚ 14 ਅਪ੍ਰੈਲ ਤੱਕ 21 ਦਿਨਾਂ ਦਾ ਮੁਕੰਮਲ ਲਾਕਡਾਊਨ ਦਾ ਐਲਾਨ ਕੀਤਾ ਗਿਆ ਹੈ। ਉਨ੍ਹਾਂ ਇਸ ਨੀਤੀ ਦੀ ਪੂਰੀ ਦੁਨੀਆ ਵਿੱਚ ਚਰਚਾ ਹੋ ਰਹੀ ਹੈ। ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਮੋਦੀ ਤੰਦਰੁਸਤ ਰਹਿਣ ਲਈ ਅਕਸਰ ਯੋਗ ਅਤੇ ਕਸਰਤ ਕਰਦੇ ਰਹਿੰਦੇ ਹਨ। ਲਾਕਡਾਊਨ ਦੇ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਦੇਸ਼ ਦੀ ਜਨਤਾ ਨੂੰ ਘਰਾਂ ਵਿੱਚ ਰਹਿ ਕੇ ਯੋਗ ਕਰਨ ਲਈ ਵੀ ਉਤਸ਼ਾਹਿਤ ਕੀਤਾ ਹੈ।
ਪ੍ਰਧਾਨ ਮੰਤਰੀ ਮੋਦੀ ਨੇ ਆਪਣੇ ਟਵਿੱਟਰ ਅਕਾਊਂਟ ‘ਤੇ ਯੋਗ ਨਿੰਦਰਾ ਆਸਨ ਦੀ ਇੱਕ ਵੀਡੀਓ ਸਾਂਝੀ ਕੀਤੀ ਹੈ। ਇਸ ਵੀਡੀਓ ਲਈ ਪੀਐਮ ਮੋਦੀ ਦੀ ਭਰਪੂਰ ਪ੍ਰਸ਼ੰਸਾ ਕੀਤੀ ਜਾ ਰਹੀ ਹੈ। ਪ੍ਰਸ਼ੰਸਾ ਕਰਨ ਵਾਲਿਆਂ ਵਿੱਚ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਧੀ ਇਵਾਂਕਾ ਟਰੰਪ ਵੀ ਸ਼ਾਮਲ ਹਨ।
ਦਰਅਸਲ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਕੋਰੋਨਾ ਵਾਇਰਸ ਕਾਰਨ ਦੇਸ਼ ਵਿੱਚ ਚੱਲ ਰਹੇ ਮੁਕੰਮਲ ਲਾਕਡਾਊਨ ਦੌਰਾਨ ਲੋਕਾਂ ਨੂੰ ਤੰਦਰੁਸਤ ਰਹਿਣ ਲਈ ਉਤਸ਼ਾਹਤ ਕਰਨ ਲਈ ਯੋਗ ਆਸਨ ਦੀ ਇੱਕ ਪੋਸਟ ਦੀ ਇੱਕ ਵੀਡੀਓ ਸੋਸ਼ਲ ਮੀਡੀਆ ਉੱਤੇ ਸਾਂਝੀ ਕਰ ਲਿਖਿਆ ਕਿ ਜਦੋਂ ਵੀ ਮੈਨੂੰ ਸਮਾਂ ਮਿਲਦਾ ਹੈ, ਮੈਂ ਹਫਤੇ ਵਿਚ ਦੋ ਵਾਰ ਯੋਗ ਨਿੰਦਰਾ ਆਸਨ ਕਰਦਾ ਹਾਂ। ਇਹ ਮਨ ਨੂੰ ਸ਼ਾਂਤ ਕਰਦਾ ਹੈ, ਤਣਾਅ ਅਤੇ ਚਿੰਤਾ ਨੂੰ ਘਟਾਉਂਦਾ ਹੈ। ਇਸ ਲਈ ਉਨ੍ਹਾਂ ਨੇ ਹਿੰਦੀ ਅਤੇ ਅੰਗਰੇਜ਼ੀ ਵਿਚ ਇਕ ਵੀਡੀਓ ਵੀ ਸਾਂਝਾ ਕੀਤੀ ਸੀ।
ਇਵਾਂਕਾ ਟਰੰਪ ਨੇ ਵੀ ਪ੍ਰਧਾਨ ਮੰਤਰੀ ਦੀ ਇਸ ਵੀਡੀਓ ਦੀ ਸ਼ਲਾਘਾ ਕੀਤੀ ਅਤੇ ਪ੍ਰਧਾਨ ਮੰਤਰੀ ਮੋਦੀ ਦਾ ਧੰਨਵਾਦ ਕੀਤਾ। ਇਵਾਂਕਾ ਨੇ ਟਵੀਟ ਕਰਕੇ ਲਿਖਿਆ, ‘ਇਹ ਹੈਰਾਨੀਜਨਕ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ।
This is wonderful! Thank you @narendramodi!#TogetherApart https://t.co/k52G4viwDs
— Ivanka Trump (@IvankaTrump) March 31, 2020
ਦੱਸ ਦੇਈਏ ਕਿ ਜਾਨਲੇਵਾ ਕੋਰੋਨਾ ਵਾਇਰਸ ਦੇ ਕਾਰਨ ਭਾਰਤ ਵਿੱਚ ਹੁਣ ਤੱਕ 1400 ਤੋਂ ਵੱਧ ਲੋਕ ਸੰਕਰਮਿਤ ਹੋਏ ਹਨ ਤੇ 41 ਲੋਕਾਂ ਦੀ ਇਸ ਵਾਇਰਸ ਨਾਲ ਮੌਤ ਹੋ ਗਈ ਹੈ।