ਜਲੰਧਰ : ਸੂਬੇ ਅੰਦਰ ਕੋਰੋਨਾ ਵਾਇਰਸ ਦੇ ਮਾਮਲੇ ਲਗਾਤਾਰ ਵਧਦੇ ਜਾ ਰਹੇ ਹਨ। ਜਿਸ ਦੇ ਚਲਦਿਆਂ ਪ੍ਰਸਾਸ਼ਨ ਵਲੋਂ ਆਪਣੀ ਪੂਰੀ ਵਾਹ ਲਗਾ ਦਿਤੀ ਗਈ ਹੈ। ਇਸ ਲਈ ਪਿੰਡ ਸ਼ਹਿਰਾਂ ਵਿਚ ਪੁਲਿਸ ਵਲੋਂ ਲੋਕਾਂ ਨੂੰ ਘਰਾਂ ਚ ਰਹਿਣ ਦੀ ਅਪੀਲ ਕੀਤੀ ਜਾ ਰਹੀ ਹੈ ਉਥੇ ਹੀ ਹੁਣ ਜਲੰਧਰ ਦੇ ਕੁਝ ਥਾਵਾਂ ਤੇ ਮੋਰਚਾ ਸੀਆਰਪੀਐਫ ਦੇ ਜਵਾਨਾਂ ਨੇ ਸੰਭਾਲ ਲਿਆ ਹੈ। ਜੀ ਹਾਂ ਪਤਾ ਲਗਾ ਹੈ ਕਿ ਇਥੇ ਦੇ ਦਿਲਕਸ਼ਨ ਮਾਰਕੀਟ, ਮਾਡਲ ਟਾਉਨ, ਮਕਸੂਦਾਂ ਸਬਜ਼ੀ ਮੰਡੀ ਖੇਤਰਾਂ ਦੀ ਕਮਾਨ ਫੋਜ ਨੇ ਸਾਂਭ ਲਈ ਹੈ।
ਦਾਸ ਦੇਈਏ ਕਿ ਭਾਵੇ ਸੂਬੇ ਅੰਦਰ ਕਰਫਿਊ ਲਗਾਇਆ ਗਿਆ ਹੈ ਅਤੇ ਪ੍ਰਸਾਸ਼ਨ ਵਲੋਂ ਪੂਰੀ ਸਖਤੀ ਵੀ ਕੀਤੀ ਜਾ ਰਹੀ ਹੈ ਪਰ ਇਸ ਦੇ ਬਾਵਜੂਦ ਵੀ ਕੁਝ ਲੋਕ ਇਸ ਨੂੰ ਗੰਭੀਰਤਾ ਨਾਲ ਨਹੀਂ ਲੈ ਰਹੇ ਅਤੇ ਸ਼ਰੇਆਮ ਘੁੰਮ ਰਹੇ ਹਨ। ਧਿਆਨ ਦੇਣਯੋਗ ਹੈ ਕਿ ਅੱਜ ਮੁਹਾਲੀ ਦੇ ਫ਼ੇਜ਼ 9 ਤੋਂ ਦੋ ਹੋਰ ਮਾਮਲਿਆਂ ਦੀ ਪੁਸ਼ਟੀ ਹੋਈ ਹੈ। ਜਾਣਕਾਰੀ ਅਨੁਸਾਰ ਇਹ ਚੰਡੀਗੜ੍ਹ ਤੋਂ ਕੋਰੋਨਾ ਪਾਜ਼ੀਟਿਵ ਜੋੜੇ ਦੇ ਰਿਸ਼ਤੇਦਾਰ ਹਨ, ਜਿਨ੍ਹਾਂ ਵਿਚ ਵਿਅਕਤੀ ਦੀ 10 ਸਾਲਾ ਧੀ ਤੇ 74 ਸਾਲਾ ਸੱਸ ਸ਼ਾਮਲ ਹੈ।
ਇਸ ਤੋਂ ਇਲਾਵਾ ਜਗਤਪੁਰੇ ਪਿੰਡ ਵਿਚ ਵੀ ਇਕ ਵਿਅਕਤੀ ਨੂੰ ਕੋਰੋਨਾ ਨਾਲ ਸੰਕਰਮਿਤ ਪਾਇਆ ਗਿਆ ਹੈ। ਇਹ ਵਿਅਕਤੀ ਵੀ ਚੰਡੀਗੜ੍ਹ ਵਿਖੇ ਇਲਾਜ ਅਧੀਨ ਦੁਬਈ ਤੋਂ ਆਏ ਵਿਅਕਤੀ ਦੇ ਸੰਪਰਕ ‘ਚ ਸੀ। ਇਨ੍ਹਾਂ ਦੇ ਸੈਂਪਲ ਮੰਗਲਵਾਰ ਨੂੰ ਲੈ ਗਏ ਸਨ, ਜ਼ਿਲ੍ਹੇ ‘ਚ ਕੋਰੋਨਾ ਗ੍ਰਸਤਾਂ ਦੀ ਗਿਣਤੀ 10 ਹੋ ਗਈ ਹੈ। ਇਸ ਦੇ ਨਾਲ ਹੀ ਪੰਜਾਬ ਚ ਮਰੀਜ਼ਾਂ ਦੀ ਗਿਣਤੀ ਵਧ ਕੇ 45 ਹੋ ਗਈ ਹੈ।
ਕੋਰੋਨਾ ਵਾਇਰਸ : ਜਲੰਧਰ ਚ ਸੀ ਆਰ ਪੀ ਐੱਫ ਨੇ ਸੰਭਾਲੀ ਕਮਾਨ !
Leave a Comment
Leave a Comment