ਕੋਰੋਨਾ ਵਿਰੁੱਧ ਲੜੀ ਜਾ ਰਹੀ ਜੰਗ ਵਿੱਚ ਲੋਕਾਂ ਨੂੰ ਘਰਾਂ ਵਿਚ ਰਹਿਣ ਲਈ ਪ੍ਰੇਰਿਤ ਕਰਨ ਜੀ. ਓ. ਜੀ: ਸ੍ਰੀ ਟੀ. ਐੱਸ. ਸ਼ੇਰਗਿਲ

TeamGlobalPunjab
3 Min Read

ਤਰਨ ਤਾਰਨ : ਲੈਫੀ. ਜਨਰਲ (ਸੇਵਾ ਮੁਕਤ) ਸ੍ਰੀ ਟੀ. ਐੱਸ. ਸ਼ੇਰਗਿਲ ਸੀਨੀਅਰ ਵਾਈਸ ਚੇਅਰਮੈਨ ‘ਗਾਰਡੀਅਨਜ਼ ਆਫ਼ ਗਵਰਨੈੱਸ’ ਅਤੇ ਸੀਨੀਅਰ ਐਡਵਾਈਜ਼ਰ ਮੁੱਖ ਮੰਤਰੀ ਪੰਜਾਬ ਨੇ ਅੱਜ ਜ਼ਿਲਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਰਾਜ ਵਿੱਚ ਕੋਵਿਡ-19 ਕਰਕੇ ਪੈਦਾ ਹੋਈ ਮੌਜੂਦਾ ਸਥਿਤੀ ਸਬੰਧੀ ਜ਼ਿਲਾ ਅਧਿਕਾਰੀ ਨਾਲ ਵਿਸ਼ੇਸ਼ ਮੀਟਿੰਗ ਕੀਤੀ ਅਤੇ ਜ਼ਿਲਾ ਪ੍ਰਸ਼ਾਸਨ ਤਰਨ ਤਾਰਨ ਵੱਲੋਂ ਕਰਫਿਊ ਦੌਰਾਨ ਕੀਤੇ ਜਾ ਰਹੇ ਪ੍ਰਬੰਧਾਂ ਦਾ ਜਾਇਜ਼ਾ ਲਿਆ।

ਇਸ ਮੌਕੇ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਅਤੇ ਐੱਸ. ਐੱਸ. ਪੀ. ਤਰਨ ਤਾਰਨ ਸ੍ਰੀ ਧਰੁਵ ਦਾਹੀਆ ਵੱਲੋਂ ਕਰੋਨਾ ਵਾਇਰਸ ਕਰਕੇ ਪੈਦਾ ਹੋਈ ਬਣੇ ਹਾਲਾਤਾਂ ਕਾਰਨ ਲਗਾਏ ਗਏ ਕਰਫ਼ਿਊ ਦੌਰਾਨ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲੇ ਵਿੱਚ ਕੀਤੇ ਜਾ ਰਹੇ ਪ੍ਰਬੰਧਾਂ ਅਤੇ ਲੋਕਾਂ ਦੀ ਸਹੂਲਤ ਲਈ ਚੁੱਕੇ ਜਾ ਰਹੇ ਜ਼ਰੂਰੀ ਕਦਮਾਂ ਸਬੰਧੀ ਜਾਣਕਾਰੀ ਦਿੱਤੀ ਗਈ।

ਮੀਟਿੰਗ ਦੌਰਾਨ ਸ੍ਰੀ ਟੀ. ਐੱਸ. ਸ਼ੇਰਗਿਲ ਨੇ ਕਿਹਾ ਕਿ ਸਾਰੇ ਪੰਜਾਬ ਵਿਚ ਜੀ. ਓ. ਜੀ. ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਅ ਰਹੇ ਹਨ। ਉਨਾਂ ਕਿਹਾ ਕਿ ਇਸ ਸੰਕਟ ਦੇ ਸਮੇਂ ਜਿਲਾ ਪ੍ਰਸ਼ਾਸ਼ਨ ਅਤੇ ‘ਗਾਰਡੀਅਨਜ਼ ਆਫ ਗਵਰਨੈੱਸ’ ਦੇ ਵਲੰਟੀਅਰ ਆਪਸੀ ਤਾਲਮੇਲ ਨਾਲ ਕੰਮ ਕਰਨ ਅਤੇ ਪਿੰਡਾਂ ਵਿੱਚ ਲੋਕਾਂ ਨੂੰ ਕਿਸੇ ਪ੍ਰਕਾਰ ਦੀ ਮੁਸ਼ਕਿਲ ਨਾ ਆਉਣ ਦੇਣ। ਉਨਾਂ ਕਿਹਾ ਕਿ ਕਰਫਿਊ ਦੌਰਾਨ ਕਿਰਤੀ ਲੋਕ ਜੋ ਕਿ ਰੋਜ਼ ਕਮਾਈ ਕਰਕੇ ਆਪਣਾ ਘਰ ਚਲਾਉਂਦੇ ਸਨ, ਨੂੰ ਰਾਸ਼ਨ, ਦਵਾਈਆਂ ਅਤੇ ਹੋਰ ਲੋੜੀਦੀਆਂ ਵਸਤਾਂ ਦੀ ਸਪਲਾਈ ਨੂੰ ਯਕੀਨੀ ਬਨਾਉਣ ਵਿਚ ਜੀ. ਓ. ਜੀ. ਵੱਧ ਚੜ ਕੇ ਯੋਗਦਾਨ ਪਾਉਣ।

ਇਸ ਮੌਕੇ ਉਹਨਾਂ ਜੀ. ਓ. ਜੀ. ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਤੁਸੀਂ ਯੋਧੇ ਹੋ ਅਤੇ ਤੁਸੀਂ ਦੁਸ਼ਮਣ ਨਾਲ ਕਈ ਜੰਗਾਂ ਲੜੀਆਂ ਹਨ। ਕੋਰੋਨਾ ਵਿਰੁੱਧ ਵੀ ਇੱਕ ਜੰਗ ਲੜੀ ਜਾ ਰਹੀ ਹੈ, ਜੋ ਅਸੀਂ ਸਾਰੇ ਲੜ ਰਹੇ ਹਾਂ ਅਤੇ ਤੁਸੀਂ ਇਸ ਜੰਗ ਵਿਚ ਲੋਕਾਂ ਨੂੰ ਘਰਾਂ ਵਿਚ ਰਹਿਣ ਲਈ ਪ੍ਰੇਰਿਤ ਕਰਨ ਦੇ ਨਾਲ-ਨਾਲ ਕਰਫਿੳੂ ਦੌਰਾਨ ਲੋੜਵੰਦ ਪਰਿਵਾਰਾਂ ਸਰਕਾਰ ਦੁਆਰਾ ਦਿੱਤੀਆਂ ਜਾ ਰਹੀਆਂ ਸਹੂਲਤਾਂ ਨੂੰ ਪਹੁੰਚਾਉਣ ਵਿੱਚ ਮੱਦਦ ਕਰੋ।

ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਕਰਫ਼ਿਊ ਦੌਰਾਨ ਜ਼ਿਲੇ ਵਿਚ ਚੱਲ ਰਹੇ ਰਾਹਤ ਕੰਮਾਂ ਅਤੇ ਹਾੜੀ ਦੀ ਖਰੀਦ ਲਈ ਕੀਤੇ ਜਾ ਰਹੇ ਢੁਕਵੇਂ ਪ੍ਰਬੰਧਾਂ ਸਬੰਧੀ ਜਾਣਕਾਰੀ ਸਾਂਝੀ ਕੀਤੀ।

ਉਹਨਾਂ ਦੱਸਿਆ ਕਿਸੇ ਵੀ ਹੰਗਾਮੀ ਸਥਿਤੀ ਨਾਲ ਨਿਪਟਣ ਲਈ ਜ਼ਿਲਾ ਪ੍ਰਸ਼ਾਸਨ ਤਿਆਰ-ਬਰ-ਤਿਆਰ ਹੈ ਅਤੇ ਕਰੋਨਾ ਵਾਇਰਸ ਨੂੰ ਲੈ ਕੇ ਸਿਹਤ ਵਿਭਾਗ ਤਰਨ ਤਾਰਨ ਵੱਲੋਂ ਵੀ ਲੋੜੀਂਦੇ ਕਦਮ ਚੁੱਕੇ ਜਾ ਰਹੇ ਹਨ। ਉਹਨਾਂ ਦੱਸਿਆ ਕਿ ਜ਼ਿਲੇ ਦੇ ਕਿਸਾਨਾਂ ਨੂੰ ਕੋਈ ਮੁਸ਼ਕਿਲ ਨਾ ਆਵੇ, ਇਸ ਲਈ ਜ਼ਿਲਾ ਪ੍ਰਸ਼ਾਸ਼ਨ ਵੱਲੋਂ ਵਿਸ਼ੇਸ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।

ਉਹਨਾਂ ਦੱਸਿਆ ਕਿ ਜ਼ਿਲੇ ਦੇ 212 ਪਿੰਡਾਂ ਵਿੱਚ 233 ਜੀ. ਓ. ਜੀ. ਕੰਮ ਕਰ ਰਹੇ ਹਨ ਅਤੇ ਜ਼ਿਲਾ ਪ੍ਰਸ਼ਾਸਨ ਨੂੰ ਲੋੜੀਂਦੀ ਫੀਡਬੈਕ ਦੇਣ ਵਿੱਚ ਮੁਕੰੰਮਲ ਸਹਿਯੋਗ ਕਰ ਰਹੇ ਹਨ। ਉਹਨਾਂ ਦੱਸਿਆ ਕਿ ਜੀ. ਓ. ਜੀ. ਫੀਡਬੈਕ ਅਨੁਸਾਰ ਜ਼ਿਲੇ ਵਿੱਚ ਲੋੜਵੰਦ ਪਰਿਵਾਰਾਂ ਦੀ ਸੂਚੀ ਬਣਾਈ ਜਾ ਰਹੀ ਹੈ, ਤਾਂ ਜੋ ਕਰਫ਼ਿਊ ਦੌਰਾਨ ਹਰ ਇੱਕ ਲੋੜਵੰਦ ਤੱਕ ਜ਼ਰੂਰੀ ਵਸਤਾਂ ਤੇ ਸੇਵਾਵਾਂ ਪਹੁੰਚ ਸਕਣ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਸੁਰਿੰਦਰ ਸਿੰਘ, ਉੱਪ ਅਰਥ ਤੇ ਅੰਕੜਾ ਸਲਾਹਕਾਰ ਡਾ. ਅਮਨਦੀਪ ਸਿੰਘ, ‘ਗਾਰਡੀਅਨਜ਼ ਆਫ਼ ਗਵਰਨੈਂਸ’ ਜਿਲਾ ਮੁਖੀ ਕਰਨਲ ਅਮਰਜੀਤ ਸਿੰਘ ਗਿੱਲ, ਮੇਹਰ ਹਰਦੀਪ ਸਿੰਘ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

Share This Article
Leave a Comment