ਸਰੀ: ਕੈਨੇਡਾ ਵਿਚ ਕੋਰੋਨਾ ਵਾਇਰਸ ਨਾਲ ਸੰਕਰਮਿਤ ਲੋਕਾਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ ਤੇ ਪਿਛਲੇ 24 ਘੰਟਿਆਂ ਦੌਰਾਨ 1263 ਨਵੇਂ ਕੇਸਾਂ ਦੀ ਪੁਸ਼ਟੀ ਹੋਈ ਹੈ। ਇਸ ਦੇ ਨਾਲ ਹੀ ਹੁਣ ਤੱਕ ਇਸ ਮਹਾਂਮਾਰੀ ਦੀ ਲਪੇਟ ਵਿਚ ਆਉਣ ਵਾਲੀਆਂ ਦੀ ਗਿਣਤੀ ਵਧ ਕੇ 12,529 ਹੋ ਗਈ ਹੈ ਤੇ 187 ਮੌਤਾਂ ਹੋ ਚੁੱਕੀਆਂ ਹਨ।
ਕੈਨੇਡਾ ਦੇ ਚਾਰ ਸੂਬਿਆਂ ਕਿਊਬਿਕ, ਓਨਟਾਰੀਓ, ਬ੍ਰਿਟਿਸ਼ ਕੋਲੰਬੀਆ ਅਤੇ ਅਲਬਰਟਾ ਕੋਵਿਡ-19 ਵਿਚ ਹੀ ਇਸ ਮਹਾਂਮਾਰੀ ਦਾ ਵਧੇਰੇ ਕਹਿਰ ਦਿਖਾਈ ਦੇ ਰਿਹਾ ਹੈ।
ਤਾਜ਼ਾ ਅੰਕੜਿਆਂ ਅਨੁਸਾਰ ਕਿਊਬਿਕ ਵਿਚ 6,101, ਓਨਟਾਰੀਓ ਵਿਚ 3,255, ਬ੍ਰਿਟਿਸ਼ ਕੋਲੰਬੀਆ ਵਿਚ 1174 ਅਤੇ ਅਲਬਰਟਾ ਵਿਚ 1075 ਕੇਸਾਂ ਦੀ ਪੁਸ਼ਟੀ ਕੀਤੀ ਗਈ ਹੈ।

