ਨਿਊਜ਼ ਡੈਸਕ : ਕੋਰੋਨਾਵਾਇਰਸ (ਕੋਵਿਡ-19) ਮਹਾਂਮਾਰੀ ਨਾਲ ਲੜਨ ਲਈ ਦੇਸ਼ ਦੀਆਂ ਕਈ ਮਹਾਨ ਹਸਤੀਆਂ, ਬਾਲੀਵੁੱਡ ਕਲਾਕਾਰ ਤੇ ਹੋਰ ਵੀ ਕਈ ਸਮਾਜ ਸੇਵੀ ਅੱਗੇ ਆ ਰਹੇ ਹਨ। ਅਕਸ਼ੈ ਕੁਮਾਰ, ਕਾਮੇਡੀਅਨ, ਕਪਿਲ ਸ਼ਰਮਾ, ਅਨੁਸ਼ਕਾ ਸ਼ਰਮਾ, ਅਨੁਪਮ ਖੇਰ, ਵਰੁਣ ਧਵਨ ਤੋਂ ਬਾਅਦ ਹੁਣ ਬਾਲੀਵੁੱਡ ਦੀ ਸੁਪਰਸਟਾਰ ਦੀਪਿਕਾ ਪਾਦੂਕੋਣ ਲਾਕਡਾਊਨ ਦੌਰਾਨ ਗਰੀਬ ਤੇ ਲੋੜਵੰਦ ਲੋਕਾਂ ਦੀ ਮਦਦ ਲਈ ਅੱਗੇ ਆਏ ਹਨ। ਦੀਪਿਕਾ ਪਾਦੂਕੋਣ ਨੇ ਪ੍ਰਧਾਨ ਮੰਤਰੀ ਕੇਅਰਜ਼ ਫੰਡ ਵਿੱਚ ਆਰਥਿਕ ਮਦਦ ਦੇਣ ਦਾ ਐਲਾਨ ਕੀਤਾ ਹੈ।
ਦੀਪਿਕਾ ਨੇ ਆਪਣੇ ਟਵੀਟਰ ਅਕਾਊਂਟ ਤੋਂ ਇਹ ਜਾਣਕਾਰੀ ਸਾਂਝਾ ਕੀਤੀ ਹੈ। ਦੀਪਿਕਾ ਨੇ ਟਵੀਟ ਵਿੱਚ ਲਿਖਿਆ ਹੈ,’ ਮੌਜੂਦਾ ਪ੍ਰਸਥਿਤੀਆਂ ਵਿੱਚ ਛੋਟੀ ਤੋਂ ਛੋਟੀ ਕੋਸ਼ਿਸ਼ ਵੀ ਮਹੱਤਵ ਰੱਖਦੀ ਹੈ। ਅਸੀਂ ਪੂਰੀ ਨਿਮਰਤਾ ਨਾਲ ਪ੍ਰਧਾਨ ਮੰਤਰੀ ਕੇਅਰਜ਼ ਫੰਡ ਵਿੱਚ ਯੋਗਦਾਨ ਪਾਉਣ ਦਾ ਸੰਕਲਪ ਲੈਂਦੇ ਹਾਂ, ਅਤੇ ਉਮੀਦ ਹੈ ਕਿ ਤੁਸੀਂ ਵੀ ਇਸ ਵਿਚ ਯੋਗਦਾਨ ਪਾਓਗੇ। ਇਸ ਸੰਕਟ ਦੀ ਇਸ ਘੜੀ ਵਿਚ ਅਸੀਂ ਸਾਰੇ ਇਕੱਠੇ ਹਾਂ। ਜੈ ਹਿੰਦ।’ ਦੀਪਿਕਾ ਨੇ ਪ੍ਰਧਾਨ ਮੰਤਰੀ ਕੇਅਰਜ਼ ਫੰਡ ਵਿੱਚ ਦਾਨ ਦੇਣ ਦੇ ਨਾਲ-ਨਾਲ ਲੋਕਾਂ ਨੂੰ ਵੀ ਇਸ ਰਾਹਤ ਕਾਰਜ ਵਿੱਚ ਵਿੱਤੀ ਮਦਦ ਦੇਣ ਦੀ ਵੀ ਅਪੀਲ ਕੀਤੀ ਹੈ।
https://twitter.com/deepikapadukone/status/1246311913384009728
ਇਸ ਤੋਂ ਕੁਝ ਦਿਨ ਪਹਿਲਾਂ ਬਾਲੀਵੁੱਡ ਕਲਾਕਾਰ ਮੀਕਾ ਸਿੰਘ ਵੀ ਲਾਕਡਾਊਨ ਨਾਲ ਪ੍ਰਭਾਵਿਤ ਤੇ ਲੋੜਵੰਦ ਲੋਕਾਂ ਦੀ ਮਦਦ ਲਈ ਅੱਗੇ ਆਏ ਸਨ। ਉਨ੍ਹਾਂ ਵੱਲੋਂ ਮੁੰਬਈ ਦੇ ਮਜ਼ਦੂਰ ਤੇ ਲੋੜਵੰਦ ਲੋਕਾਂ ਦੇ ਘਰ-ਘਰ ਰਾਸ਼ਨ ਪਹੁੰਚਾ ਕੇ ਉਨ੍ਹਾਂ ਦੀ ਮਦਦ ਕੀਤੀ ਜਾ ਰਹੀ ਹੈ। ਜਿਸ ਦੀ ਇੱਕ ਵੀਡੀਓ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਵੀ ਸ਼ੇਅਰ ਕੀਤੀ ਸੀ।
ਜ਼ਿਕਰਯੋਗ ਹੈ ਕਿ ਕਾਮੇਡੀਅਨ ਕਪਿਲ ਸ਼ਰਮਾ ਵੱਲੋਂ ਪੀ.ਐੱਮ.ਕੇਅਰਜ਼ ਫੰਡ ਵਿੱਚ 50 ਲੱਖ ਰੁਪਏ ਦੀ ਆਰਥਿਕ ਮਦਦ ਦਿੱਤੀ ਗਈ ਹੈ। ਬਾਲੀਵੁੱਡ ਅਦਾਕਾਰ ਅਕਸ਼ੈ ਕੁਮਾਰ, ਰਿਤਿਕ ਰੌਸ਼ਨ, ਅਨੁਪਮ ਖੇਰ, ਵਰੁਣ ਧਵਨ, ਅਨੁਸ਼ਕਾ ਸ਼ਰਮਾ ਤੇ ਹੋਰ ਵੀ ਬਹੁਤ ਸਾਰੇ ਵੱਡੇ ਇੰਡਸਟੀਰੀਲਿਸਟਾਂ ਕੋਰੋਨਾਵਾਇਰਸ ਮਹਾਂਮਾਰੀ ਤੋਂ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਅੱਗੇ ਆਏ ਹਨ।