ਮੁਹਾਲੀ: ਡੇਰਾ ਬੱਸੀ ਦੇ ਨੇੜਲੇ ਪਿੰਡ ਜਵਾਰਪੁਰ ’ਚ ਸੱਤ ਨਵੇਂ ਮਾਮਲੇ ਸਾਹਮਣੇ ਆਏ ਹਨ। ਜਿਸ ਨਾਲ ਇਕੱਲੇ ਮੋਹਾਲੀ ਜ਼ਿਲ੍ਹੇ ’ਚ ਕੋਰੋਨਾ–ਮਰੀਜ਼ਾਂ ਦੀ ਗਿਣਤੀ ਵਧ ਕੇ 26 ਹੋ ਗਈ ਹੈ।
ਇਨ੍ਹਾਂ ਮਰੀਜ਼ਾਂ ਵਿੱਚ ਡੇਰਾਬਸੀ ਦੇ ਪਿੰਡ ਜਵਾਹਰਪੁਰ ਦੇ ਸਰਪੰਚ ਤੇ ਉਸਦੇ ਪਰਿਵਾਰ ਦੇ ਮੈਂਬਰ ਹਨ। ਮਿਲੀ ਜਾਣਕਾਰੀ ਮੁਤਾਬਕ ਪੰਚਾਇਤ ਦੇ ਮੈਂਬਰ ਦੇ ਸੰਪਰਕ ‘ਚ ਆਉਣ ਨਾਲ ਇਹ ਪਰਿਵਾਰ ਲਪੇਟ ਵਿਚ ਆਇਆ।
ਰਿਪੋਰਟ ਆਉਣ ਤੋਂ ਬਾਅਦ ਕਾਰਵਾਈ ਕਰਦੇ ਹੋਏ ਪਿੰਡ ਨੂੰ ਸੀਲ ਕਰ ਦਿੱਤਾ ਗਿਆ ਹੈ। ਪਿੰਡ ਨਾਲ ਲੱਗਦੇ ਪੰਜ ਕਿਲੋਮੀਟਰ ਤੱਕ ਦੇ ਏਰੀਆ ਨੂੰ ਵੀ ਸੀਲ ਕਰ ਦਿੱਤਾ ਗਿਆ ਹੈ।ਇਸ ਦੇ ਨਾਲ ਹੀ ਜਵਾਹਰਪੁਰ ਪਿੰਡ ਵਿਚ ਕੁੱਲ 11 ਕੇਸ ਸਾਹਮਣੇ ਆਏ ਹਨ।