ਮੰਦਭਾਗੀ ਖਬਰ! ਸਾਬਕਾ ਵਧੀਕ ਕਮਿਸ਼ਨਰ ਦੀ ਮ੍ਰਿਤਕ ਦੇਹ ਲੈਣ ਤੋਂ ਪਰਿਵਾਰ ਨੇ ਕੀਤਾ ਇਨਕਾਰ, ਪ੍ਰਸ਼ਾਸਨ ਵੱਲੋਂ ਕੀਤਾ ਗਿਆ ਸਸਕਾਰ

TeamGlobalPunjab
2 Min Read

ਅੰਮ੍ਰਿਤਸਰ: ਬੀਤੇ ਦਿਨੀਂ ਨਿਗਮ ਦੇ ਸਾਬਕਾ ਵਧੀਕ ਕਮਿਸ਼ਨਰ ਜਸਵਿੰਦਰ ਸਿੰਘ ਦਾ ਕੋਰੋਨਾ ਵਾਇਰਸ ਕਰਨ ਨਿੱਜੀ ਹਸਪਤਾਲ ਵਿਚ ਦੇਹਾਂਤ ਹੋ ਗਿਆ ਸੀ। ਉਨ੍ਹਾ ਦੇ ਪਰਿਵਾਰ ਨੇ ਉਨਾਂ ਦੀ ਮ੍ਰਿਤਕ ਦੇਹ ਵੀ ਲੈਣ ਤੋਂ ਇਨਕਾਰ ਕਰ ਦਿੱਤਾ।

ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿਲੋਂ ਦੀਆਂ ਹਦਾਇਤਾਂ ਉਤੇ ਐਸ ਡੀ ਐਮ ਵਿਕਾਸ ਹੀਰਾ, ਏ ਸੀ ਪੀ ਜਸਪ੍ਰੀਤ ਸਿੰਘ, ਤਹਿਸੀਲਦਾਰ ਅਰਚਨਾ, ਐਸ ਐਚ ਓ ਗੁਰਿੰਦਰ ਸਿੰਘ ਅਤੇ ਹੋਰ ਅਧਿਕਾਰੀਆਂ ਨੇ ਬਾਬਾ ਸ਼ਹੀਦਾਂ ਸਮਸ਼ਾਨ ਘਾਟ ਵਿਚ ਅੱਜ ਸਵੇਰੇ ਧਾਰਮਿਕ ਰਸਮਾਂ ਨਾਲ ਜਸਵਿੰਦਰ ਸਿੰਘ ਦਾ ਅੰਤਿਮ ਸੰਸਕਾਰ ਆਪ ਮੌਕੇ ਉਤੇ ਜਾ ਕੇ ਕਰਵਾਇਆ। ਇਸ ਮੌਕੇ ਪਟਵਾਰੀਆਂ ਤੇ ਅੰਮ੍ਰਿਤਸਰ ਮਿਉਂਸੀਪਲ ਦੇ ਕਰਮਚਾਰੀਆਂ ਵੱਲੋਂ ਅਰਥੀ ਨੂੰ ਮੋਢਾ ਦੇਣ ਤੋਂ ਲੈ ਕੇ ਲਾਬੂੰ ਲਗਾਉਣ ਤੱਕ ਦੀ ਸਾਰੀ ਰਸਮ ਨਿਭਾਈਆਂ ਗਈਆਂ। ਅਰਦਾਸ ਲਈ ਗ੍ਰੰਥੀ ਸਿੰਘ ਦਾ ਪ੍ਰਬੰਧ ਵੀ ਤਹਿਸੀਲਦਾਰ ਅਰਚਨਾ ਵੱਲੋਂ ਗੁਰਦੁਆਰਾ ਸਾਹਿਬ ਤੋਂ ਕਰਵਾਇਆ ਗਿਆ।

 

ਵਿਕਾਸ ਹੀਰਾ ਐਸਡੀਐਮ ਅੰਮ੍ਰਿਤਸਰ ਇਕ ਨੇ ਦੱਸਿਆ ਕਿ ਪਹਿਲਾਂ ਹਸਪਤਾਲ ਅਤੇ ਫਿਰ ਅਸੀਂ ਪਰਿਵਾਰ ਨਾਲ ਮ੍ਰਿਤਕ ਦੇਹ ਲੈਣ ਲਈ ਗੱਲ ਕੀਤਾ ਸੀ, ਪਰ ਉਨਾਂ ਵੱਲੋਂ ਹਾਂ ਵਿਚ ਜਵਾਬ ਨਹੀਂ ਮਿਲਿਆ। ਉਨਾਂ ਦੱਸਿਆ ਕਿ ਜਸਵਿੰਦਰ ਸਿੰਘ ਜੋ ਕਿ ਉਚੇ ਅਹੁਦੇ ਤੋਂ ਸੇਵਾ ਮੁਕਤ ਹੋਏ ਸਨ, ਉਨ੍ਹਾ ਦੀ ਬੇਟੀ ਵੀ ਡਾਕਟਰੀ ਦੀ ਪੜ੍ਹਾਈ ਕਰ ਰਹੀ ਹਨ ਅਤੇ ਉਸਨੇ ਵੀ ਮ੍ਰਿਤਕ ਦੇਹ ਲੈਣ ਲਈ ਹੁੰਗਾਰਾ ਤੱਕ ਨਹੀਂ ਭਰਿਆ ਅਤੇ ਇਥੋਂ ਤੱਕ ਕਿ ਪਰਿਵਾਰ ਦਾ ਕੋਈ ਵੀ ਮੈਂਬਰ ਸਮਸ਼ਾਨਘਾਟ ਤੱਕ ਵੀ ਨਹੀਂ ਪੁੱਜਾ। ਸਿੱਟੇ ਵਜੋਂ ਪ੍ਰਸ਼ਾਸ਼ਨ ਵੱਲੋਂ ਗਈ ਸਮੁੱਚੀ ਟੀਮ ਨੇ ਅੰਤਿਮ ਰਸਮਾਂ ਪੂਰੀਆਂ ਕੀਤੀਆਂ।

Share This Article
Leave a Comment