ਓਡੀਸ਼ਾ : ਦੇਸ਼ ਅੰਦਰ ਕੋਰੋਨਾ ਵਾਇਰਸ ਦੇ ਵੱਧ ਰਹੇ ਪ੍ਰਭਾਵ ਨੂੰ ਦੇਖਦਿਆਂ ਉੜੀਸਾ ਸਰਕਾਰ ਲੌਕ ਡਾਊਨ ਦੀ ਮਿਆਦ ਵਧਾ ਦਿੱਤੀ ਹੈ। ਦੇਸ਼ ਅੰਦਰ 21 ਦਿਨਾਂ ਲਈ ਕੀਤੇ ਗਏ ਲੌਕ ਡਾਊਨ ਦੇ ਖਤਮ ਹੋਣ ਤੋਂ ਪਹਿਲਾ ਹੀ ਓਡੀਸ਼ਾ ਸਰਕਾਰ ਨੇ ਇਹ ਫੈਸਲਾ ਲਿਆ ਹੈ ਅਤੇ 30 ਅਪ੍ਰੈਲ ਤੱਕ ਲੌਕ ਡਾਉਂਣ ਵਧਾ ਦਿੱਤਾ ਹੈ। ਇਹ ਫੈਸਲਾ ਰਾਜ ਦੇ ਮੁੱਖ ਮੰਤਰੀ ਨਵੀਨ ਪਟਨਾਇਕ ਵਲੋਂ ਲਿਆ ਗਿਆ ਹੈ । ਇਸ ਦੇ ਨਾਲ ਹੀ ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ 30 ਅਪ੍ਰੈਲ ਤੱਕ ਰੇਲ ਅਤੇ ਹਵਾਈ ਸੇਵਾ ਸ਼ੁਰੂ ਨਾ ਕੀਤੀ ਜਾਵੇ।
ਉੜੀਸਾ ਸਰਕਾਰ ਦਾ ਇਹ ਫੈਸਲਾ ਅਜਿਹੇ ਸਮੇਂ ਵਿੱਚ ਆਇਆ ਹੈ ਜਦੋਂ ਕੇਂਦਰ ਸਰਕਾਰ ਲੌਕ ਡਾਊਂਨ ਨੂੰ ਅੱਗੇ ਵਧਾਉਣ ‘ਤੇ ਵਿਚਾਰ ਕਰ ਰਹੀ ਹੈ। ਹਾਲਾਂਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਰਾਜਨੀਤਿਕ ਪਾਰਟੀਆਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ 14 ਅਪ੍ਰੈਲ ਨੂੰ ਲੌਕ ਡਾਉਂਣ ਹਟਾਉਣਾ ਸੰਭਵ ਨਹੀਂ ਹੈ। ਇਹ ਮੰਨਿਆ ਜਾ ਰਿਹਾ ਹੈ ਕਿ ਸ਼ਨੀਵਾਰ ਨੂੰ ਮੁੱਖ ਮੰਤਰੀਆਂ ਨਾਲ ਮੀਟਿੰਗ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਇਸ ਬਾਰੇ ਅੰਤਮ ਫੈਸਲਾ ਲੈ ਸਕਦੇ ਹਨ।
ਕੋਰੋਨਾ ਵਾਇਰਸ : ਓਡੀਸ਼ਾ ਸਰਕਾਰ ਨੇ ਵਧਾਈ ਲੌਕ ਡਾਉਂਣ ਦੀ ਮਿਆਦ
Leave a Comment
Leave a Comment