ਚੰਡੀਗੜ੍ਹ : ਇਕ ਹਫਤਾ ਲੰਘ ਜਾਣ ਤੋਂ ਬਾਅਦ ਅੱਜ ਚੰਡੀਗੜ੍ਹ ਵਿਚ ਕੋਰੋਨਾ ਵਾਇਰਸ ਦਾ ਇਕ ਨਵਾਂ ਮਾਮਲਾ ਸਾਹਮਣੇ ਆਇਆ ਹੈ । ਇਸ ਦੀ ਪੁਸ਼ਟੀ ਮਨੋਜ ਪਰੀਦਾ ਵਲੋਂ ਕੀਤੀ ਗਈ ਹੈ । ਦੱਸ ਦੇਈਏ ਕਿ ਚੰਡੀਗੜ੍ਹ ਵਿਚ ਹੋਮੇ ਸਕਰੀਨਿੰਗ ਕੀਤੀ ਜਾ ਰਹੀ ਹੈ ।
ਦੱਸਣਯੋਗ ਹੈ ਕਿ ਨਵੇਂ ਮਰੀਜ਼ ਦੀ ਪੁਸ਼ਟੀ 40 ਸਾਲ ਗੁਰਪਾਲ ਸਿੰਘ ਵਜੋਂ ਹੋਈ ਹੈ । ਉਹ ਇਥੋਂ ਦੇ 37 ਸੈਕਟਰ ਦਾ ਰਹਿਣ ਵਾਲਾ ਹੈ ਅਤੇ ਇਸ ਨੂੰ ਇਥੋਂ ਦੇ NHE ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਸੀ ਇਥੋਂ ਇਸ ਨੂੰ GMSH ਵਿਚ ਰੈਫਰ ਕਰ ਦਿੱਤਾ ਗਿਆ ਹੈ ।
https://twitter.com/manuparida1/status/1248528609205047298
ਮਨੋਜ ਪਰੀਦਾ ਨੇ ਟਵੀਟ ਕਰਦਿਆਂ ਲਿਖਿਆ ਕਿ ਹੋਮ ਸਕਰੀਨਿੰਗ ਕੀਤੀ ਜਾ ਰਹੀ ਹੈ। ਉਨ੍ਹਾਂ ਇਸ ਮੌਕੇ ਸਹੀ ਜਾਣਕਾਰੀ ਦੇਣ ਦੀ ਅਪੀਲ ਕੀਤੀ ਤਾਂ ਜੋ ਕੋਈ ਅਣਸੁਖਾਵੀ ਘਟਨਾ ਨਾ ਵਾਪਰੇ।
https://twitter.com/manuparida1/status/1248526162294239233
ਧਿਆਨ ਦੇਣ ਯੋਗ ਹੈ ਕਿ ਬੀਤੇ 7 ਦਿਨਾਂ ਤੋਂ ਚੰਡੀਗੜ੍ਹ ਵਿਚ ਕੋਈ ਵੀ ਨਵਾਂ ਮਾਮਲਾ ਸਾਹਮਣੇ ਨਹੀਂ ਸੀ ਅਤੇ ਜੋ ਮਾਮਲੇ ਪਹਿਲਾ ਸਾਹਮਣੇ ਆਏ ਸਨ ਉਹ ਵੀ ਠੀਕ ਹੋਣੇ ਸ਼ੁਰੂ ਹੋ ਗਏ ਸਨ ।