ਕੋਰੋਨਾ ਵਾਇਰਸ : ਹਾਲ-ਏ-ਹਿੰਦੁਸਤਾਨ! ਲਗਾਤਾਰ ਵਧ ਰਹੀ ਹੈ ਮਰੀਜ਼ਾਂ ਦੀ ਗਿਣਤੀ

TeamGlobalPunjab
1 Min Read

ਨਵੀਂ ਦਿੱਲੀ : ਕੋਰੋਨਾ ਵਾਇਰਸ ਦਾ ਪ੍ਰਭਾਵ ਦੇਸ਼ ਵਿਚ ਲਗਾਤਾਰ ਵਧਦਾ ਜਾ ਰਿਹਾ ਹੈ । ਲੌਕ ਡਾਉਣ ਦੇ ਬਾਵਜੂਦ ਵੀ ਇਸ ਦੇ ਕੇਸ ਹਰ ਦਿਨ ਵੱਧ ਰਹੇ ਹਨ। ਸਿਹਤ ਮੰਤਰਾਲੇ ਦੀ ਤਾਜ਼ਾ ਜਾਣਕਾਰੀ ਦੇ ਅਨੁਸਾਰ, ਦੇਸ਼ ਵਿੱਚ ਕੋਰੋਨਾ ਸੰਕਰਮਣ ਦੇ ਕੁਲ ਮਾਮਲੇ 11 ਹਜਾਰ 4 ਸੌ 39 ਹੋ ਗਏ ਹਨ। ਇਨ੍ਹਾਂ ਵਿੱਚੋਂ 9756 ਲੋਕਾਂ ਦਾ ਅਜੇ ਇਲਾਜ ਚੱਲ ਰਿਹਾ ਹੈ ਅਤੇ 377 ਲੋਕਾਂ ਨੇ ਇਸ ਕਾਰਨ ਦਮ ਤੋੜ ਦਿੱਤਾ ਹੈ । ਇਸੇ ਵਿੱਚ ਹੀ ਇਕ ਰਾਹਤ ਦੀ ਖਬਰ ਹੈ ਕਿ 1306 ਮਰੀਜ਼ ਠੀਕ ਹੋ ਚੁੱਕੇ ਹਨ।

ਪਿਛਲੇ 12 ਘੰਟਿਆਂ ਵਿੱਚ ਮਹਾਰਾਸ਼ਟਰ ਵਿੱਚ ਕੋਰੋਨਾ ਦੇ 117 ਮਾਮਲੇ ਸਾਹਮਣੇ ਆਏ ਹਨ। ਹੁਣ ਪੂਰੇ ਰਾਜ ਵਿਚ ਮਰੀਜ਼ਾਂ ਦੀ ਗਿਣਤੀ ਵਧ ਕੇ 2801 ਹੋ ਗਈ ਹੈ, ਜਿਸ ਵਿਚ 178 ਲੋਕਾਂ ਦੀ ਮੌਤ ਹੋ ਚੁੱਕੀ ਹੈ।

ਦਸ ਦੇਈਏ ਕਿ ਪੰਜਾਬ ਵਿੱਚ ਵੀ ਇਸ ਦਾ ਪ੍ਰਕੋਪ ਬਦਸਤੂਰ ਜਾਰੀ ਹੈ । ਸੂਬੇ ਵਿੱਚ ਹੁਣ ਤੱਕ ਸਾਹਮਣੇ ਆਏ ਕੋਰੋਨਾ ਪਾਜ਼ਿਟਿਵ ਮਰੀਜ਼ਾਂ ਦੀ ਗਿਣਤੀ 186 ਹੋ ਗਈ ਹੈ। ਇਸਦੇ ਨਾਲ ਹੀ ਹਾਟ ਸ‍ਪਾਟ ਬਣੇ ਮੋਹਾਲੀ ਅਤੇ ਜਲੰਧਰ ਵਿੱਚ ਰੈਪਿਡ ਟੈਸਟਿੰਗ ਸ਼ੁਰੂ ਹੋ ਗਈ ਹੈ।

Share This Article
Leave a Comment