ਵਾਸ਼ਿੰਗਟਨ : ਯੂਐਸ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇਕ ਵਾਰ ਫਿਰ ਵਿਸ਼ਵ ਸਿਹਤ ਸੰਗਠਨ (ਡਬਲਯੂਐਚਓ) ‘ਤੇ ਸਖਤ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਡਬਲਯੂਐਚਓ ਉੱਤੇ ਗੰਭੀਰ ਦੋਸ਼ ਲਾਉਂਦਿਆਂ 3 ਸਵਾਲ ਖੜੇ ਕੀਤੇ ਹਨ। ਟਰੰਪ ਨੇ ਇੱਕ ਪੱਤਰਕਾਰ ਦੇ ਹਵਾਲੇ ਨਾਲ ਦੋਸ਼ ਲਾਇਆ ਕਿ ਦਸੰਬਰ ਵਿੱਚ, ਡਬਲਯੂਐਚਓ ਨੂੰ ਤਾਈਵਾਨ ਤੋਂ ਜਾਣਕਾਰੀ ਮਿਲੀ ਸੀ ਕਿ ਮਨੁੱਖਾਂ ਵਿੱਚ ਕੋਰੋਨਾ ਫੈਲ ਸਕਦਾ ਹੈ ਅਤੇ ਡਬਲਯੂਐਚਓ ਨੇ ਨਾ ਸਿਰਫ ਇਸ ਨੂੰ ਨਜ਼ਰ ਅੰਦਾਜ਼ ਕੀਤਾ ਬਲਕਿ ਦੁਨੀਆਂ ਨੂੰ ਗਲਤ ਜਾਣਕਾਰੀ ਦਿੱਤੀ ਹੈ ।
Why did the W.H.O. Ignore an email from Taiwanese health officials in late December alerting them to the possibility that CoronaVirus could be transmitted between humans? Why did the W.H.O. make several claims about the CoronaVirus that ere either inaccurate or misleading….
— Donald J. Trump (@realDonaldTrump) April 17, 2020
ਦਸ ਦੇਈਏ ਕਿ ਅਮਰੀਕਾ ਵਿਚ ਹੁਣ ਤਕ 34,723 ਲੋਕਾਂ ਦੀ ਮੌਤ ਕੋਰੋਨਾ ਕਾਰਨ ਹੋਈ ਹੈ ਜਦੋਂ ਕਿ 6,80,541 ਲੋਕ ਇਸ ਨਾਲ ਪ੍ਰਭਾਵਿਤ ਹੋਏ ਹਨ।
ਟਰੰਪ ਨੇ ਟਵੀਟ ਕਰਦਿਆਂ ਸਵਾਲ ਕੀਤਾ ਹੈ ਕਿ ਡਬਲਯੂਐਚਓ ਨੇ ਦਸੰਬਰ ਵਿਚ ਤਾਈਵਾਨੀ ਸਿਹਤ ਅਧਿਕਾਰੀਆਂ ਦੇ ਇਕ ਈਮੇਲ ਨੂੰ ਅਣਦੇਖਾ ਕਿਉਂ ਕੀਤਾ ਕਿ ਮਨੁੱਖਾਂ ਵਿਚ ਕੋਰੋਨਾ ਵਾਇਰਸ ਫੈਲਣ ਦੀ ਸੰਭਾਵਨਾ ਬਾਰੇ ਦੱਸਿਆ ਗਿਆ?