ਨਵੀਂ ਦਿੱਲੀ: ਦੇਸ਼ ਵਿਚ ਕੋਰੋਨਾ ਵਾਇਰਸ ਦੇ ਮਾਮਲੇ ਵਧ ਕੇ 17 ਹਜ਼ਾਰ ਤੋਂ ਪਾਰ ਪਹੁੰਚ ਗਏ ਹਨ। ਇਸ ਤੋਂ ਇਲਾਵਾ 550 ਦੇ ਲਗਭਗ ਲੋਕਾਂ ਦੀ ਮੌਤ ਹੋ ਚੁੱਕੀ ਹੈ। ਸਿਹਤ ਮੰਤਰਾਲੇ ਨੇ ਸੋਮਵਾਰ ਸਵੇਰੇ ਜਾਰੀ ਕੀਤੇ ਤਾਜ਼ਾ ਅੰਕੜਿਆਂ ਵਿੱਚ ਇਸਦੀ ਜਾਣਕਾਰੀ ਦਿੱਤੀ। ਉਥੇ ਹੀ ਪਿਛਲੇ 24 ਘੰਟਿਆ ਵਿੱਚ ਕੋਰੋਨਾ ਦੇ 1553 ਨਵੇਂ ਮਾਮਲੇ ਸਾਹਮਣੇ ਆ ਚੁੱਕੇ ਹਨ।
ਅੰਕੜਿਆਂ ਮੁਤਾਬਕ, ਦੇਸ਼ ਵਿੱਚ ਹਾਲੇ ਤੱਕ ਕੋਰੋਨਾ ਦੇ ਪਾਜਿਟਿਵ ਮਰੀਜ਼ਾਂ ਦੀ ਗਿਣਤੀ 17,265 ਹੋ ਗਈ ਹੈ। 543 ਲੋਕਾਂ ਦੀ ਵਾਇਰਸ ਦੇ ਸੰਕਰਮਣ ਦੇ ਚਲਦੇ ਜਾਨ ਗਈ ਹੈ। ਇਸ ਤੋਂ ਪਹਿਲਾਂ ਐਤਵਾਰ ਸ਼ਾਮ ਨੂੰ ਜਾਰੀ ਕੀਤੇ ਗਏ ਅੰਕੜਿਆਂ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 16116 ਸੀ।
ਰਾਜਾਂ ਵਿੱਚ ਕੋਰੋਨਾ ਵਾਇਰਸ ਦੇ ਮਰੀਜਾਂ ਦੀ ਹਾਲਤ ਦੀ ਗੱਲ ਕਰੀਏ ਤਾਂ ਮਹਾਰਾਸ਼ਟਰ ਵਿੱਚ 4203 ਮਾਮਲੇ ਸਾਹਮਣੇ ਆਏ ਹਨ ਹਾਲੇ ਤੱਕ 223 ਲੋਕਾਂ ਦੀ ਮੌਤ ਹੋਈ ਹੈ। ਇਸ ਤੋਂ ਇਲਾਵਾ ਦਿੱਲੀ ਵਿੱਚ 2003 ਮਾਮਲੇ ਕੋਰੋਨਾ ਦੇ ਸਾਹਮਣੇ ਆ ਚੁੱਕੇ ਹਨ ਮਰਨ ਵਾਲੇ 45 ਹਨ।