ਨਵਾਂਸ਼ਹਿਰ : ਪੰਜਾਬ ਦਾ ਜ਼ਿਲ੍ਹਾ ਸ਼ਹੀਦ ਭਗਤ ਨਗਰ ਲਈ ਅੱਜ ਸਵੇਰੇ ਹੀ ਇੱਕ ਰਾਹਤ ਵਾਲੀ ਖਬਰ ਮਿਲੀ ਕਿ ਜ਼ਿਲ੍ਹਾ ਕੋਰੋਨਾ ਵਾਇਰਸ ਮੁਕਤ ਹੋ ਗਿਆ ਹੈ। ਬੰਗਾ ਬਲਾਕ ਦੇ ਪਿੰਡ ਪਠਲਾਵਾ ਦੇ ਗਿਆਨੀ ਬਲਦੇਵ ਸਿੰਘ ਦੀ ਕੋਰੋਨਾਵਾਇਰਸ ਨਾਲ ਮੌਤ ਤੋਂ ਬਾਅਦ 18 ਦੇ ਕਰੀਬ ਕੋਰੋਨਾਵਾਇਰਸ ਦੇ ਮਰੀਜ਼ ਪਾਏ ਗਏ ਸਨ।
ਇਸ ਸਬੰਧੀ ਹਲਕਾ ਇੰਚਾਰਜ ਬੰਗਾ ਸਤਵੀਰ ਸਿੰਘ ਪੱਲੀ ਅਤੇ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਸ਼ਹੀਦ ਭਗਤ ਸਿੰਘ ਨਗਰ ਨੇ ਦੱਸਿਆ ਕਿ 17 ਮਰੀਜ਼ ਪਹਿਲਾਂ ਕੋਰੋਨਾਵਾਇਰਸ ਤੋਂ ਮੁਕਤੀ ਪਾ ਚੁੱਕੇ ਹਨ ਅਤੇ ਅੱਜ ਗਿਆਨੀ ਬਲਦੇਵ ਸਿੰਘ ਦੇ ਪੋਤਰੇ ਦੀ ਦੀ ਦੁਬਾਰਾ ਰਿਪੋਰਟ ਨੈਗਟਿਵ ਆ ਗਈ ਹੈ। ਹੁਣ 18 ਮਰੀਜ਼ ਠੀਕ ਹੋ ਗਏ। ਹਾਲਾਂਕਿ ਸਿਹਤ ਵਿਭਾਗ ਵੱਲੋਂ ਇਸਦਾ ਹਾਲੇ ਐਲਾਨ ਨਹੀਂ ਕੀਤਾ ਗਿਆ ਹੈ। ਪਿੰਡ ਵਾਸੀਆਂ ਨੇ ਡਿਪਟੀ ਕਮਿਸ਼ਨਰ ਵਿਨੈ ਬੁਬਲਾਨੀ ਜ਼ਿਲ੍ਹਾ ਪੁਲਿਸ ਮੁਖੀ ਅਲਕਾ ਮੀਨਾ ਅਤੇ ਸਮੁੱਚੇ ਪ੍ਰਸ਼ਾਸਨ ਦਾ ਧੰਨਵਾਦ ਕੀਤਾ।