ਮੈਲਬੋਰਨ : ਮੈਲਬੋਰਨ ‘ਚ ਬੀਤੇ ਬੁੱਧਵਾਰ ਇੱਕ ਭਿਆਨਕ ਸੜਕ ਹਾਦਸੇ ਦੌਰਾਨ ਵਿਕਟੋਰੀਆ ਪੁਲੀਸ ਦੇ ਚਾਰ ਮੁਲਾਜ਼ਮਾਂ ਦੀ ਮੌਤ ਹੋ ਗਈ। ਦਰਅਸਲ ਵਿਕਟੋਰੀਆ ਪੁਲੀਸ ਦੇ ਮੁਲਾਜ਼ਮ ਮੈਲਬੋਰਨ ਦੇ ਕਿਊ ਇਲਾਕੇ ਦੇ ਕੋਲ ਪੈਂਦੇ ਈਸਟਰਨ ‘ਤੇ ਐਮਰਜੈਂਸੀ ਲੇਨ ‘ਚ ਇੱਕ ਕਾਰ ਦੀ ਚੈਕਿੰਗ ਕਰ ਰਹੇ ਸਨ ਕਿ ਉਸ ਦੌਰਾਨ ਇੱਕ ਤੇਜ਼ ਰਫਤਾਰ ਟਰੱਕ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ। ਜਿਸ ਦੌਰਾਨ ਪੁਲੀਸ ਦੇ ਚਾਰ ਮੁਲਾਜ਼ਮਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮਰਨ ਵਾਲਿਆਂ ‘ਚ ਤਿੰਨ ਪੁਰਸ਼ ਅਤੇ ਇੱਕ ਔਰਤ ਸ਼ਾਮਲ ਹੈ।
ਮਿਲੀ ਜਾਣਕਾਰੀ ਅਨੁਸਾਰ ਪੁਲੀਸ ਨੇ ਇੱਕ ਕਾਰ ਚਾਲਕ ਨੂੰ ਨਸ਼ੀਲੀਆਂ ਗੋਲੀਆਂ ਦਾ ਸੇਵਨ ਦਾ ਦੋਸ਼ੀ ਪਾਇਆ ਸੀ ਜਿਸ ਨੂੰ ਲੈ ਕੇ ਸਬੰਧਿਤ ਪੁਲੀਸ ਕਾਰ ਨੂੰ ਰੋਕ ਕੇ ਚੈਕਿੰਗ ਕਰ ਰਹੇ ਸਨ ਕਿ ਐਨੇ ਨੂੰ ਇੱਕ ਤੇਜ਼ ਰਫਤਾਰ ਟਰੱਕ ਨੇ ਚੈਕਿੰਗ ਕਰੇ ਰਹੇ ਪੁਲੀਸ ਮੁਲਾਜ਼ਮਾਂ ਤੇ ਸੜਕ ‘ਤੇ ਖੜ੍ਹੇ ਪੁਲੀਸ ਵਾਹਨਾਂ ਨੂੰ ਆਪਣੀ ਲਪੇਟ ‘ਚ ਲੈ ਲਿਆ।
ਪੁਲੀਸ ਵੱਲੋਂ ਟਰੱਕ ਡਰਾਈਵਰ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਜਿਸ ਦੀ ਪਛਾਣ ਪੰਜਾਬੀ ਟਰੱਕ ਡਰਾਈਵਰ ਮਹਿੰਦਰ ਸਿੰਘ ਬਾਜਵਾ (30) ਕਰੇਨਬਰਗ ਦੇ ਰੂਪ ‘ਚ ਹੋਈ ਹੈ। ਪੁਲੀਸ ਵੱਲੋਂ ਉਕਤ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ। ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਸਕਾਟ ਮੌਰਿਸਨ ਨੇ ਉਕਤ ਘਟਨਾ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਜ਼ਿਕਰਯੋਗ ਹੈ ਕਿ ਆਸਟ੍ਰੇਲੀਆ ‘ਚ ਹੁਣ ਤੱਕ ਕੋਰੋਨਾ ਦੇ 6 ਹਜ਼ਾਰ ਤੋਂ ਵੱਧ ਮਾਮਲੇ ਸਾਹਮਣੇ ਆ ਚੁੱਕੇ ਹਨ ਤੇ 75 ਲੋਕਾਂ ਦੀ ਕੋਰੋਨਾ ਨਾਲ ਮੌਤ ਹੋ ਗਈ ਹੈ। ਦੂਜੇ ਪਾਸੇ ਵਿਸ਼ਵ ਪੱਧਰ ‘ਤੇ ਕੋਰੋਨਾ ਨਾਲ ਮੌਤ ਦਾ ਅੰਕੜਾ 1 ਲੱਖ 80 ਹਜ਼ਾਰ ਤੋਂ ਟੱਪ ਚੁੱਕਾ ਹੈ ਤੇ 26 ਲੱਖ ਲੋਕ ਕੋਰੋਨਾ ਨਾਲ ਸੰਕਰਮਿਤ ਹਨ।