ਸੰਗਰੂਰ : ਕੋਰੋਨਾ ਵਾਇਰਸ ਨੂੰ ਲੈ ਕੇ ਹਰ ਦਿਨ ਜਿਥੇ ਦੁੱਖ ਭਰੀਆਂ ਖਬਰਾਂ ਮਿਲ ਰਹੀਆਂ ਹਨ ਉਥੇ ਹੀ ਹੁਣ ਸੰਗਰੂਰ ਤੋਂ ਵੀ ਖੁਸ਼ੀ ਦੀ ਖਬਰ ਸਾਹਮਣੇ ਆਈ ਹੈ । ਇਥੇ ਦੇ ਗਗੜਪੁਰ ਦਾ ਰਹਿਣ ਵਾਲਾ ਕੋਰੋਨਾ ਦਾ ਮਰੀਜ਼ ਅਮਰਜੀਤ ਸਿੰਘ ਇਲਾਜ ਤੋਂ ਬਾਅਦ ਠੀਕ ਹੋ ਕੇ ਆਪਣੇ ਘਰ ਚਲਾ ਗਿਆ ਹੈ ।
ਇਲਾਜ ਤੋਂ ਬਾਅਦ ਅਮਰਜੀਤ ਸਿੰਘ ਨੇ ਡਾਕਟਰਾਂ ਦਾ ਵਿਸੇਸ਼ ਧੰਨਵਾਦ ਕੀਤਾ । ਉਨ੍ਹਾਂ ਕਿਹਾ ਕਿ ਡਾਕਟਰਾਂ ਦੀ ਮਿਹਨਤ ਸਦਕਾ ਹੀ ਉਹ ਅਜ ਠੀਕ ਹੋ ਕੇ ਆਪਣੇ ਘਰ ਜਾ ਰਹੇ ਹਨ ।
ਦਸ ਦੇਈਏ ਕਿ ਅਮਰਜੀਤ ਸਿੰਘ ਦੀ 9 ਅਪ੍ਰੈਲ ਨੂੰ ਕੋਰੋਨਾ ਰਿਪੋਰਟ ਪਾਜਿਟਿਵ ਆਈ ਸੀ । ਇਸ ਤੋਂ ਬਾਅਦ ਉਸ ਨੂੰ ਕੁਆਰਨਟਾਇਨ ਕੀਤਾ ਗਿਆ ਸੀ।