ਲੌਕਡਾਊਨ ਦੌਰਾਨ ਕੇਂਦਰ ਸਰਕਾਰ ਦਾ ਵੱਡਾ ਫੈਸਲਾ, ਅੱਜ ਤੋਂ ਇਨ੍ਹਾਂ ਖੇਤਰਾਂ ‘ਚ ਸ਼ਰਤਾਂ ਅਨੁਸਾਰ ਮਿਲੇਗੀ ਵੱਡੀ ਰਾਹਤ

TeamGlobalPunjab
2 Min Read

ਨਵੀਂ ਦਿੱਲੀ : ਦੇਸ਼ ‘ਚ ਕੋਰੋਨਾ ਮਹਾਮਾਰੀ ਦੇ ਚੱਲਦਿਆਂ 3 ਮਈ ਤੱਕ ਮੁਕੰਮਲ ਲੌਕਡਾਊਨ ਦਾ ਐਲਾਨ ਕੀਤਾ ਗਿਆ ਹੈ। ਜਿਸ ਕਾਰਨ ਸਾਰਾ ਕੰਮ ਕਾਰ ਵੀ ਪੂਰੀ ਤਰ੍ਹਾਂ ਠੱਪ ਪਿਆ ਹੈ। ਇਸ ‘ਚ ਹੀ ਕੇਂਦਰ ਸਰਕਾਰ ਨੇ ਕੋਰੋਨਾ ਮਹਾਮਾਰੀ ਕਾਰਨ ਦੇਸ਼ ‘ਚ ਲੌਕਡਾਊਨ ਦੌਰਾਨ ਵੱਡੀ ਰਾਹਤ ਦੇਣ ਦਾ ਐਲਾਨ ਕੀਤਾ ਹੈ। ਕੇਂਦਰੀ ਗ੍ਰਹਿ ਮੰਤਰਾਲੇ ਨੇ ਸ਼ੁੱਕਰਵਾਰ ਰਾਤ ਨੂੰ ਇੱਕ ਆਦੇਸ਼ ਜਾਰੀ ਕਰਦਿਆਂ ਸ਼ਨੀਵਾਰ ਤੋਂ ਸਾਰੇ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ‘ਚ ਨਿਗਮ ਅਤੇ ਨਗਰ ਪਾਲਿਕਾ ਖੇਤਰ ਤੋਂ ਬਾਹਰ ਆਉਂਦੀਆਂ ਸਾਰੀਆਂ ਦੁਕਾਨਾਂ ਨੂੰ ਖੋਲ੍ਹਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਸਰਕਾਰ ਦੇ ਇਸ ਫੈਸਲੇ ਨਾਲ ਲੱਖਾਂ ਲੋਕਾਂ ਨੂੰ ਰਾਹਤ ਮਿਲੇਗੀ। ਪਰ ਸ਼ਾਪਿੰਗ ਮਾਲ ਅਤੇ ਮਾਰਕੀਟ ਕੰਪਲੈਕਸਾਂ ਪਹਿਲਾਂ ਦੀ ਤਰ੍ਹਾਂ ਹੀ ਬੰਦ ਰਹਿਣਗੀਆਂ। 

ਸਰਕਾਰ ਦਾ ਇਹ ਫੈਸਲਾ 24 ਮਾਰਚ ਦੀ ਅੱਧੀ ਰਾਤ ਤੋਂ ਲਾਗੂ ਹੋ ਗਿਆ ਹੈ।ਗ੍ਰਹਿ ਸਕੱਤਰ ਅਜੈ ਭੱਲਾ ਨੇ ਆਪਣੇ ਆਦੇਸ਼ ਵਿੱਚ ਕਿਹਾ ਹੈ ਕਿ ਨਗਰ ਨਿਗਮ ਅਤੇ ਨਗਰ ਪਾਲਿਕਾ ਦੀ ਹੱਦ ਅੰਦਰ ਆਉਣ ਵਾਲੀ ਕਿਸੀ ਵੀ ਕਲੋਨੀ, ਰਿਹਾਇਸ਼ੀ ਖੇਤਰ ਦੇ ਆਸ-ਪਾਸ ਸਥਿਤ ਦੁਕਾਨਾਂ ਨੂੰ ਖੋਲ੍ਹਣ ਦੀ ਆਗਿਆ ਹੋਵੇਗੀ। ਹਾਲਾਂਕਿ ਸ਼ਹਿਰੀ ਖੇਤਰ ਦੀਆਂ ਸੀਮਾਵਾਂ ਦੇ ਅੰਦਰ ਆਉਣ ਵਾਲੀਆਂ ਦੁਕਾਨਾਂ ਪਹਿਲਾਂ ਦੀ ਤਰ੍ਹਾਂ 3 ਮਈ ਤੱਕ ਬੰਦ ਰਹਿਣਗੀਆਂ।

ਹਾਲਾਂਕਿ ਇਨ੍ਹਾਂ ਦੁਕਾਨਾਂ ‘ਚ ਕੰਮ ਕਰਨ ਵਾਲੇ ਵਿਅਕਤੀਆਂ ਨੂੰ ਲੌਕਡਾਊਨ ਲਈ ਜਾਰੀ ਦਿਸ਼ਾਂ-ਨਿਰਦੇਸ਼ਾਂ ਦੀ ਸਖਤੀ ਨਾਲ ਪਾਲਣਾ ਕਰਨੀ ਹੋਵੇਗੀ। ਇਨ੍ਹਾਂ ਦੁਕਾਨਾਂ ‘ਚ ਸਿਰਫ 50 ਪ੍ਰਤੀਸ਼ਤ ਕਰਮਚਾਰੀ ਹੀ ਕੰਮ ਕਰਨਗੇ। ਉਨ੍ਹਾਂ ਨੂੰ ਸਮਾਜਿਕ ਦੂਰੀ ਦੇ ਨਿਯਮ ਦੇ ਨਾਲ-ਨਾਲ ਮਾਸਕ ਦੀ ਵੀ ਵਰਤੋਂ ਕਰਨੀ ਹੋਵੇਗੀ। ਇਸ ਦੇ ਨਾਲ ਹੀ ਕੋਰੋਨਾ ਨਾਲ ਪ੍ਰਭਾਵਿਤ ਖੇਤਰ ਜਿਨ੍ਹਾਂ ਨੂੰ ਹਾਟਸਪੌਟਸ ਅਤੇ ਕੰਟੇਨਮੈਂਟ ਜ਼ੋਨ ‘ਚ ਰੱਖਿਆ ਗਿਆ ਹੈ ਨੂੰ ਫਿਲਹਾਲ ਕੋਈ ਰਾਹਤ ਨਹੀਂ ਦਿੱਤੀ ਗਈ ਹੈ। ਅਜਿਹੇ ਖੇਤਰ 3 ਮਈ ਤੱਕ ਪੂਰੀ ਤਰ੍ਹਾਂ ਬੰਦ ਰਹਿਣਗੇ। ਇਸ ਤੋਂ ਪਹਿਲਾਂ ਸਰਕਾਰ ਨੇ ਇੱਕ ਐਡਵਾਇਜ਼ਰੀ ਜਾਰੀ ਕੀਤੀ ਸੀ ਜਿਸ ਰਾਹੀਂ ਜ਼ਰੂਰੀ ਵਸਤਾਂ ਜਿਵੇਂ ਕਿ ਰਾਸ਼ਨ, ਦੁੱਧ, ਸਬਜ਼ੀਆਂ ਅਤੇ ਫਲਾਂ ਲਈ ਦੁਕਾਨਾਂ ਖੋਲ੍ਹਣ ਨੂੰ ਮਨਜ਼ੂਰੀ ਦਿੱਤੀ ਗਈ ਸੀ। 

Share This Article
Leave a Comment