ਪਟਿਆਲਾ: ਕੋਰੋਨਾ ਵਾਇਰਸ ਕਾਰਨ ਦੇਸ਼ ਭਰ ਵਿਚ ਲੱਗੇ ਲਾਕਡਾਊਨ ਕਾਰਨ ਮਹਾਰਾਸ਼ਟਰਾ ‘ਚ ਸ੍ਰੀ ਹਜ਼ੂਰ ਸਾਹਿਬ ਵਿਖੇ ਦਰਸ਼ਨ ਕਰਨ ਗਏ ਸ਼ਰਧਾਲੂ ਉੱਥੇ ਹੀ ਫਸੇ ਰਹਿ ਗਏ ਸਨ।ਪੰਜਾਬ ਦੇ ਸ਼ਰਧਾਲੂਆਂ ਨੂੰ ਵਾਪਸ ਲਿਆਉਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਅੱਜ 25 ਅਪ੍ਰੈਲ ਸ਼ਨੀਵਾਰ ਨੂੰ ਸਵੇਰੇ ਪਟਿਆਲਾ ਦੇ ਬੱਸ ਸਟੈਂਡ ਤੋਂ ਪੀਆਰਟੀਸੀ ਦੀਆਂ 7 ਵੌਲਵੋ ਸਣੇ ਕੁਲ 32 ਬੱਸਾਂ ਦੇ ਕਾਫਲੇ ਨੂੰ ਸ੍ਰੀ ਹਜ਼ੂਰ ਸਾਹਿਬ ਲਈ ਰਵਾਨਾ ਕੀਤਾ ਗਿਆ ਹੈ ਇਸ ਮੌਕੇ ਪੀਆਰਟੀਸੀ ਦੇ ਚੇਅਰਮੈਨ ਕੇਕੇ ਸ਼ਰਮਾਂ ਤੇ ਹੋਰ ਅਧਿਕਾਰੀ ਮੌਜੂਦ ਸਨ।