ਨੋਟਾਂ ਤੇ ਥੁੱਕ ਲਾ ਕੇ ਸੁੱਟਣ ਵਾਲਾ ਵਿਅਕਤੀ ਪੁਲਿਸ ਨੇ ਮੌਕੇ ‘ਤੇ ਕੀਤਾ ਕਾਬੂ

TeamGlobalPunjab
1 Min Read

ਜਲੰਧਰ: ਪੁਲਿਸ ਵੱਲੋਂ ਫਿਲੌਰ ਵਿਚ ਇਕ ਸ਼ੱਕੀ ਵਿਅਕਤੀ ਗ੍ਰਿਫਤਾਰ ਕੀਤਾ ਗਿਆ ਹੈ ਜੋ ਕਿ ਨੋਟਾਂ ਨੂੰ ਥੁੱਕ ਲਾ ਕੇ ਸੜਕ ‘ਤੇ ਸੁੱਟ ਰਿਹਾ ਹੈ। ਮਿਲੀ ਜਾਣਕਾਰੀ ਮੁਤਾਬਕ ਇਹ ਵਿਅਕਤੀ ਇਥੇ ਕਿਸੇ ਫੈਕਟਰੀ ਵਿਚ ਕੰਮ ਕਰਦਾ ਹੈ ਅਤੇ ਯੂਪੀ ਦਾ ਵਾਸੀ ਦੱਸਿਆ ਜਾ ਰਿਹਾ ਹੈ।

ਜਾਣਕਾਰੀ ਅਨੁਸਾਰ ਜਦੋਂ ਇਹ ਵਿਅਕਤੀ ਫੈਕਟਰੀ ਤੋਂ ਬਾਹਰ ਨਿਕਲਿਆ ਤਾਂ ਇਸ ਨੇ ਦੋ ਹਜ਼ਾਰ, ਪੰਜ ਸੌ ਅਤੇ ਸੌ ਰੁਪਏ ਦੇ ਨੋਟ ਥੁੱਕ ਲਾ ਕੇ ਸੜਕ ‘ਤੇ ਸੁੱਟਣੇ ਸ਼ੁਰੂ ਕਰ ਦਿੱਤੇ। ਲੋਕਾ ਵੱਲੋਂ ਵਿਅਕਤੀ ਨੂੰ ਨੋਟ ਸੁੱਟਦੇ ਹੋਏ ਦੇਖਿਆ ਤਾਂ ਪੁਲਿਸ ਨੂੰ ਤੁਰੰਤ ਸੂਚਨਾ ਦਿੱਤੀ ਗਈ। ਮੌਕੇ ‘ਤੇ ਪਹੁੰਚੀ ਪੁਲਿਸ ਨੇ ਨੋਟ ਸੁੱਟ ਵਾਲੇ ਵਿਅਕਤੀ ਨੂੰ ਮੌਕੇ ਤੇ ਕਾਬੂ ਕਰ ਲਿਆ।

ਪੁਲਿਸ ਦਾ ਕਹਿਣਾ ਹੈ ਨੋਟ ਸੁੱਟਣ ਵਾਲੇ ਵਿਅਕਤੀ ਨੂੰ ਪੀਪੀਈ ਕਿੱਟ ਪਹਿਨਾ ਕੇ ਜਲੰਧਰ ਭੇਜਿਆ ਜਾ ਰਿਹਾ ਹੈ। ਉਥੇ ਇਸ ਦੇ ਟੈਸਟ ਕੀਤਾ ਜਾਵੇਗਾ। ਟੈਸਟ ਦੀ ਰਿਪੋਰਟ ਆਉਣ ਤੋਂ ਬਾਅਦ ਪੁਲਿਸ ਵੱਲੋਂ ਅਗਲੀ ਕਾਰਵਾਈ ਕੀਤੀ ਜਾਵੇਗੀ।

Share This Article
Leave a Comment