ਚੰਡੀਗੜ੍ਹ : ਲੌਕਡਾਊਨ ਕਾਰਨ ਤਖਤ ਸ੍ਰੀ ਹਜ਼ੂਰ ਸਾਹਿਬ ‘ਚ ਫਸੀਆਂ ਸੰਗਤਾਂ ਨੂੰ ਪੰਜਾਬ ਵਾਪਿਸ ਲਿਆਉਣ ਲਈ ਪੰਜਾਬ ਸਰਕਾਰ ਵੱਲੋਂ ਪੀ.ਆਰ.ਟੀ.ਸੀ. ਦੀਆਂ ਬੱਸਾਂ ਨੂੰ ਨਾਦੇੜ ਸਾਹਿਬ ਲਈ ਰਵਾਨਾ ਕੀਤਾ ਗਿਆ ਹੈ। ਇਸ ‘ਚ ਹੀ ਇੱਕ ਦੁਖਦਾਈ ਖਬਰ ਆ ਰਹੀ ਹੈ ਕਿ ਨਾਦੇੜ ਸਾਹਿਬ ਸ਼ਰਧਾਲੂਆਂ ਨੂੰ ਲੈਣ ਗਈਆਂ ਪੀ.ਆਰ.ਟੀ.ਸੀ. ਬੱਸਾਂ ‘ਚੋਂ ਇੱਕ ਬੱਸ ਦੇ ਡਰਾਈਵਰ ਦੀ ਰਸਤੇ ‘ਚ ਅਚਾਨਕ ਮੌਤ ਹੋ ਗਈ ਹੈ।
ਮ੍ਰਿਤਕ ਡਰਾਈਵਰ ਦਾ ਨਾਮ ਮਨਜੀਤ ਸਿੰਘ ਉਰਫ ਪੋਲੀ ਦੱਸਿਆ ਜਾ ਰਿਹਾ ਹੈ ਜੋ ਕਿ ਪਿੰਡ ਬਡਬਰ, ਜ਼ਿਲ੍ਹਾ ਬਰਨਾਲਾ ਦਾ ਰਹਿਣ ਵਾਲਾ ਹੈ। ਦੱਸ ਦਈਏ ਕਿ ਪੰਜਾਬ ਸਰਕਾਰ ਵੱਲੋਂ ਸ੍ਰੀ ਹਜ਼ੂਰ ਸਾਹਿਬ ‘ਚ ਲੌਕਡਾਊਨ ਕਾਰਨ ਫਸੀਆਂ ਸੰਗਤਾਂ ਨੂੰ ਪੰਜਾਬ ਵਾਪਸ ਲਿਆਉਣ ਲਈ ਪੀ.ਆਰ.ਟੀ.ਸੀ. ਬੱਸਾਂ ਨੂੰ 2 ਦਿਨ ਪਹਿਲਾਂ ਨਾਦੇੜ ਸਾਹਿਬ ਲਈ ਰਵਾਨਾ ਕੀਤਾ ਗਿਆ ਸੀ। ਜਿਸ ‘ਚੋਂ ਇੱਕ ਬੱਸ ਦੇ ਡਰਾਈਵਰ ਦੀ ਹਾਰਟ ਅਟੈਕ ਕਾਰਨ ਰਸਤੇ ‘ਚ ਮੌਤ ਹੋ ਗਈ ਹੈ।
ਜ਼ਿਕਰਯੋਗ ਹੈ ਕਿ ਗੁਰਦੁਆਰਾ ਸੱਚਖੰਡ ਸ੍ਰੀ ਨੰਦੇੜ ਸਾਹਿਬ ‘ਚ 3000 ਹਜ਼ਾਰ ਤੋਂ ਵੱਧ ਸ਼ਰਧਾਲੂਆਂ ਫਸੇ ਹੋਏ ਹਨ। ਇਨ੍ਹਾਂ ਸੰਗਤਾਂ ਨੂੰ ਬੱਸਾਂ ਰਾਹੀਂ ਪੰਜਾਬ ਲਿਆਂਦਾ ਜਾ ਰਿਹਾ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਹਿਲ ਨਾਲ ਤਖਤ ਸ੍ਰੀ ਹਜੂਰ ਸਾਹਿਬ ਨਾਂਦੇੜ ਵਿਖ ਫਸੇ ਸ਼ਰਧਾਲੂਆਂ ਨੂੰ ਵਾਪਿਸ ਲਿਆਉਣ ਲਈ ਬੀਤੇ ਦਿਨ 80 ਹੋਰ ਬੱਸਾਂ ਨੂੰ ਰਵਾਨਾ ਕੀਤਾ ਗਿਆ ਜਿਸ ‘ਚ ਪੰਜਾਬ ਰੋਡਵੇਜ ਅਤੇ ਪੀਆਰਟੀਸੀ ਦੀਆਂ ਏਸੀ ਬੱਸਾਂ ਸ਼ਾਮਿਲ ਹਨ।