ਫਿਰੋਜ਼ਪੁਰ : ਕੋਰੋਨਾ ਵਾਇਰਸ ਨਾਲ ਜਾਰੀ ਜੰਗ ਵਿੱਚ ਅਜ ਨਾ ਸਿਰਫ ਇਕਲਾ ਸੂਬਾ ਬਲਕਿ ਪੂਰਾ ਦੇਸ਼ ਇਕਠਿਆਂ ਲੜਾਈ ਲੜਦਾ ਦਿਖਾਈ ਦੇ ਰਿਹਾ ਹੈ । ਇਸ ਦੇ ਚਲਦਿਆਂ ਅਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕੋਰੋਨਾ ਵਾਇਰਸ ਖ਼ਿਲਾਫ ਜੰਗ ਵਿਚ ਵਡਾ ਸਹਿਯੋਗ ਦਿੱਤਾ ਹੈ। ਦਸਣਯੋਗ ਹੈ ਕਿ ਉਨ੍ਹਾਂ ਜਲਾਲਾਬਾਦ ਸਿਵਲ ਹਸਪਤਾਲ ਲਈ 20 ਲੱਖ ਰੁਪਏ ਦੀ ਲਾਗਤ ਨਾਲ ਬਣੀ ਇਕ ਮਸ਼ੀਨ ਦਿਤੀ ਹੈ ।
https://www.facebook.com/107878575961821/posts/3012951418787841/
ਦਸ ਦੇਈਏ ਕਿ ਇਹ ਕੋਰੋਨਾ ਵਾਇਰਸ ਟੈਸਟਿੰਗ ਮਸ਼ੀਨ ਵਿਦੇਸ਼ ਤੋਂ ਮੰਗਵਾਈ ਗਈ ਹੈ। ਇਥੇ ਹੀ ਬੱਸ ਨਹੀਂ ਉਹਨਾਂ ਸੰਸਦੀ ਹਲਕੇ ਲਈ 50 ਹਜ਼ਾਰ ਸੈਨੇਟਾਈਜ਼ਰ ਬੋਤਲਾਂ ਵੀ ਦਿੱਤੀਆਂ ਹਨ। ਇਸ ਤੋਂ ਪਹਿਲਾਂ ਉਹ ਇਸ ਹਲਕੇ ਲਈ ਇੱਕ ਆਧੁਨਿਕ ਸਹੂਲਤਾਂ ਵਾਲੀ ਐਂਬੂਲੈਂਸ ਦੇ ਚੁੱਕੇ ਹਨ ਤਾਂ ਕਿ ਇਸ ਸਰਹੱਦੀ ਖੇਤਰ ਦਾ ਕੋਈ ਵੀ ਵਿਅਕਤੀ ਇਲਾਜ ਤੋਂ ਵਾਂਝਾ ਨਾ ਰਹਿ ਸਕੇ।
https://www.facebook.com/107878575961821/posts/3012830415466608/
ਉਨ੍ਹਾਂ ਕਿਹਾ ਕਿ ਕਿੰਨੇ ਦੁੱਖ ਦੀ ਗੱਲ ਹੈ ਕਿ ਪੰਜਾਬ ਵਿਚ ਇਸ ਬਿਮਾਰੀ ਨਾਲ ਹੋਣ ਵਾਲੀਆਂ ਮੌਤਾਂ ਦੀ ਦਰ ਪੂਰੇ ਦੇਸ਼ ਵਿਚ ਸਭ ਤੋਂ ਜ਼ਿਆਦਾ ਹੈ, ਜਿਸ ਨੂੰ ਤੁਰੰਤ ਢੁੱਕਵੇਂ ਕਦਮ ਚੁੱਕ ਕੇ ਰੋਕਿਆ ਜਾਣਾ ਚਾਹੀਦਾ ਹੈ। ਇਸ ਵਾਸਤੇ ਸਿਹਤ ਢਾਂਚੇ ਨੂੰ ਮਜ਼ਬੂਤ ਕਰਨਾ ਜਰੂਰੀ ਹੈ। ਉੁਹਨਾਂ ਕਿਹਾ ਕਿ ਪੰਜਾਬ ਨੂੰ ਪੂਰੇ ਸੂਬੇ ਅੰਦਰ ਵੱਡੀ ਪੱਧਰ ਉੱਤੇ ਟੈਸਟ ਕਰਨ ਦੀ ਲੋੜ ਹੈ, ਕਿਉਂਕਿ ਕੋਰੋਨਾ ਦੀ ਬੀਮਾਰੀ ਨੂੰ ਸ਼ੱਕੀ ਕੇਸਾਂ ਦੀ ਪਹਿਚਾਣ, ਟੈਸਟ ਅਤੇ ਇਲਾਜ ਕਰਕੇ ਹੀ ਕਾਬੂ ਕੀਤਾ ਜਾ ਸਕਦਾ ਹੈ।