ਵਾਸ਼ਿੰਗਟਨ: ਦੁਨੀਆ ਭਰ ਵਿੱਚ ਕੋਰੋਨਾ ਦੀ ਸਭ ਤੋਂ ਖਤਰਨਾਕ ਮਾਰ ਝੱਲ ਰਹੇ ਅਮਰੀਕਾ ਵਿੱਚ 24 ਘੰਟੇ ਅੰਦਰ 1303 ਮੌਤਾਂ ਦਰਜ ਕੀਤੀਆਂ ਗਈਆਂ ਹਨ। ਇਹ ਗਿਣਤੀ ਜੌਹਨ ਹਾਪਕਿੰਸ ਯੂਨੀਵਰਸਿਟੀ ਵੱਲੋਂ ਜਾਰੀ ਕੀਤੀ ਗਈ ਹੈ। ਇਸਦੇ ਨਾ ਹੀ ਕੁੱਲ ਮੌਤਾਂ ਦੀ ਗਿਣਤੀ 56,000 ਤੋਂ ਪਾਰ ਹੋ ਗਈ ਹੈ। ਦੱਸ ਦਈਏ ਪਿਛਲੇ ਦਿਨੀਂ ਇਥੇ 1330 ਮੌਤਾਂ ਦਰਜ ਕੀਤੀਆਂ ਗਈਆਂ ਸਨ।
ਉਥੇ ਹੀ, ਕੋਰੋਨਾ ਵਾਇਰਸ ਮਹਾਮਾਰੀ ਦੇ ਕਾਰਨ ਦੁਨੀਆ ਭਰ ਵਿੱਚ ਮਰਨ ਵਾਲਿਆਂ ਦੀ ਗਿਣਤੀ 2,11,000 ਤੋਂ ਜ਼ਿਆਦਾ ਹੋ ਗਈ ਹੈ ਜਿਨ੍ਹਾਂ ‘ਚੋਂ ਦੋ ਤਿਹਾਈ ਸਭ ਤੋਂ ਬੁਰੀ ਤਰ੍ਹਾਂ ਪ੍ਰਭਾਵਿਤ ਯੂਰਪ ਤੋਂ ਹਨ। ਜਦਕਿ ਕੋਰੋਨਾ ਵਾਇਰਸ ਦੇ ਸੰਕਰਮਿਤ ਮਾਮਲਿਆਂ ਦੀ ਸੰਸਾਰਿਕ ਗਿਣਤੀ 30,02,303 ਹੋ ਗਈ ਹੈ, ਜਿਨ੍ਹਾਂ ‘ਚੋਂ 8,78,813 ਲੋਕ ਸੰਕਰਮਣ ਤੋਂ ਠੀਕ ਹੋ ਚੁੱਕੇ ਹਨ।