ਚੰਡੀਗੜ੍ਹ: ਜਲੰਧਰ ਵਿੱਚ ਕੋਰੋਨਾ ਵਾਇਰਸ ਨਾਲ ਇੱਕ ਮਹਿਲਾ ਦੀ ਮੌਤ ਹੋ ਗਈ ਹੈ। ਦੱਸ ਦਈਏ ਇਹ ਜਲੰਧਰ ‘ਚ ਚੌਥੀ ਤੇ ਸੂਬੇ ਚ 20ਵੀ ਮੌਤ ਹੈ। ਸਿਹਤ ਵਿਭਾਗ ਤੋਂ ਮਿਲੀ ਜਾਣਕਾਰੀ ਦੇ ਮੁਤਾਬਕ ਬਸਤੀ ਦਾਨਿਸ਼ਮੰਦਾਂ ਦੀ ਰਹਿਣ ਵਾਲੀ 50 ਸਾਲਾ ਮਹਿਲਾ ਨੂੰ ਸਾਹ ਲੈਣ ‘ਚ ਤਕਲੀਫ ਹੋਣ ਦੇ ਚਲਦਿਆਂ 27 ਅਪ੍ਰੈਲ ਨੂੰ ਸਿਵਲ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਸੀ, ਜਿਸ ਦੀ ਇਲਾਜ ਦੌਰਾਨ ਮੌਤ ਹੋ ਗਈ।
ਮਹਿਲਾ ਦੇ ਕੋਰੋਨਾ ਸੈਂਪਲ ਲਏ ਗਏ ਸਨ ਅਤੇ ਰਿਪੋਰਟ ਪਾਜ਼ਿਟਿਵ ਆਉਣ ਤੋਂ ਪਹਿਲਾਂ ਹੀ ਮਹਿਲਾ ਦੀ ਮੌਤ ਹੋ ਗਈ।
ਉੱਥੇ ਹੀ 24 ਘੰਟੇ ਦੇ ਅੰਦਰ ਕੋਰੋਨਾ ਦੇ 38 ਨਵੇਂ ਪਾਜ਼ਿਟਿਵ ਕੇਸ ਸਾਹਮਣੇ ਆਏ, ਜਿਨ੍ਹਾਂ ਵਿੱਚ 32 ਕੇਸ ਨਾਂਦੇਡ਼ ਅਤੇ ਕੋਟਾ ਤੋਂ ਪਰਤੇ ਲੋਕਾਂ ਦੇ ਹਨ।
ਇਸਦੇ ਨਾਲ ਹੀ ਸੂਬੇ ਵਿੱਚ ਕੋਰੋਨਾ ਪੀਡ਼ੀਤਾਂ ਦੀ ਗਿਣਤੀ ਬੁੱਧਵਾਰ ਨੂੰ 381 ਤੱਕ ਪਹੁੰਚ ਗਈ।