ਹੁਸ਼ਿਆਰਪੁਰ: ਪੰਜਾਬ ਦੇ ਲਗਭਗ ਸਾਰੇ ਜ਼ਿਲ੍ਹੇ ਹੁਣ ਇਸ ਖਤਰਨਾਕ ਵਾਇਰਸ ਦੀ ਲਪੇਟ ਵਿਚ ਆ ਚੁੱਕੇ ਹਨ। ਸ੍ਰੀ ਹਜ਼ੂਰ ਸਾਹਿਬ ਤੋਂ ਪਰਤੇ ਵੱਡੀ ਗਿਣਤੀ ਸ਼ਰਧਾਲੂਆਂ ਦੇ ਕੋਰੋਨਾ ਪਾਜ਼ਿਟਿਵ ਆਉਣ ਤੋਂ ਬਾਅਦ ਪੰਜਾਬ ‘ਚ ਕੋਰੋਨਾ ਪਾਜ਼ਿਟਿਵ ਕੇਸਾਂ ‘ਚ ਵੱਡਾ ਵਾਧਾ ਹੋਇਆ ਹੈ। ਅੱਜ ਯਾਨੀ ਸ਼ਨੀਵਾਰ ਨੂੰ ਹੁਸ਼ਿਆਰਪੁਰ ‘ਚ 33 ਨਵੇਂ ਮਾਮਲੇ ਸਾਹਮਣੇ ਆ ਗਏ। ਇਹ ਵੀ ਸਾਰੇ ਨਾਂਦੇੜ ਸਾਹਿਬ ਤੋਂ ਪਰਤੇ ਸ਼ਰਧਾਲੂ ਹਨ। ਹੁਣ ਹੁਸ਼ਿਆਰਪੁਰ ‘ਚ ਕੁੱਲ ਮਾਮਲੇ 45 ਹੋ ਗਏ ਹਨ।
ਦੇਸ਼ ਭਰ ‘ਚ ਚੱਲ ਰਹੇ ਲੌਕਡਾਊਨ ਕਾਰਨ ਤਖ਼ਤ ਸ੍ਰੀ ਹਜ਼ੂਰ ਸਾਹਿਬ ਤੋਂ ਬੁੱਧਵਾਰ ਆਏ ਜ਼ਿਲ੍ਹੇ ਦੇ 157 ਸ਼ਰਧਾਲੂਆਂ ਨੂੰ ਆਈਸੋਲੇਸ਼ਨ ‘ਚ ਰੱਖ ਕੇ ਉਨ੍ਹਾਂ ਦੇ ਸੈਂਪਲ ਲੈ ਕੇ ਮੈਡੀਕਲ ਕਾਲਜ ਅੰਮ੍ਰਿਤਸਰ ਵਿਖੇ ਭੇਜ ਦਿੱਤੇ ਗਏ ਹਨ।