ਲੌਂਗੋਵਾਲ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਘਰ ਅਜ ਉਸ ਵੇਲੇ ਮਾਤਮ ਛਾ ਗਿਆ ਜਦੋਂ ਉਨ੍ਹਾਂ ਦੀ ਧਰਮ ਪਤਨੀ ਅਮਰਪਾਲ ਕੌਰ ਇਸ ਦੁਨੀਆਂ ਨੂੰ ਅਲਵਿਦਾ ਕਹਿ ਗਏ । ਦਰਅਸਲ ਉਨ੍ਹਾਂ ਦੀ ਸਿਹਤ ਖਰਾਬ ਹੋਣ ਤੇ ਹਸਪਤਾਲ ਦਾਖਲ ਕਰਵਾਇਆ ਗਿਆ ਸੀ ਤਾਂ ਇਥੇ ਬੀਬੀ ਅਮਰਪਾਲ ਕੌਰ ਨੇ ਦਮ ਤੋੜ ਦਿੱਤਾ ਹੈ ।
ਦਸ ਦੇਈਏ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਉਨ੍ਹਾਂ ਦੇ ਦੇਹਾਂਤ ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸੁਖਬੀਰ ਬਾਦਲ ਨੇ ਲਿਖਿਆ ਕਿ, “ਸਿਰਮੌਰ ਸਿੱਖ ਸੰਸਥਾ SGPC ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਜੀ ਦੀ ਧਰਮ ਪਤਨੀ ਬੀਬੀ ਅਮਰਪਾਲ ਕੌਰ ਜੀ ਦੇ ਅਕਾਲ ਚਲਾਣੇ ਬਾਰੇ ਜਾਣ ਕੇ ਬਹੁਤ ਦੁੱਖ ਲੱਗਿਆ। ਇਸ ਦੁੱਖ ਦੀ ਘੜੀ ‘ਚ ਪ੍ਰਧਾਨ ਲੌਂਗੋਵਾਲ ਸਾਹਿਬ ਅਤੇ ਪਰਿਵਾਰ ਨਾਲ ਦੁੱਖ ਸਾਂਝਾ ਕਰਦੇ ਹੋਏ, ਮੈਂ ਬੀਬੀ ਜੀ ਦੀ ਆਤਮਿਕ ਸ਼ਾਂਤੀ ਲਈ ਅਕਾਲ ਪੁਰਖ ਦੇ ਚਰਨਾਂ ‘ਚ ਅਰਦਾਸ ਕਰਦਾ ਹਾਂ।”
https://www.facebook.com/107878575961821/posts/3025519364197713/
ਇਸ ਦੇ ਨਾਲ ਹੀ ਕੇਂਦਰੀ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਨੇ ਵੀ ਭਾਈ ਗੋਬਿੰਦ ਸਿੰਘ ਲੌਂਗੋਵਾਲ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ । ਉਨ੍ਹਾਂ ਲਿਖਿਆ ਕਿ, “ਸਿੱਖ ਕੌਮ ਦੀ ਸਿਰਮੌਰ ਸੰਸਥਾ SGPC ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਜੀ ਦੀ ਧਰਮ ਪਤਨੀ ਤੇ ਸਾਡੇ ਸਤਿਕਾਰਤ ਬੀਬੀ ਅਮਰਪਾਲ ਕੌਰ ਜੀ ਦੇ ਅਕਾਲ ਚਲਾਣੇ ਦਾ ਲੌਂਗੋਵਾਲ ਸਾਹਿਬ ਤੇ ਪਰਿਵਾਰ ਨਾਲ ਦੁੱਖ ਸਾਂਝਾ ਕਰਦੀ ਹਾਂ। ਅਕਾਲ ਪੁਰਖ ਬੀਬੀ ਅਮਰਪਾਲ ਕੌਰ ਜੀ ਦੀ ਰੂਹ ਨੂੰ ਚਰਨਾਂ ‘ਚ ਸਦੀਵੀ ਨਿਵਾਸ ਬਖਸ਼ਿਸ਼ ਕਰਨ।”
https://www.facebook.com/270111243000982/posts/3226474684031275/