ਨਵੀ ਦਿੱਲੀ: ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ ਤੇਜ਼ੀ ਨਾਲ ਵੱਧ ਰਹੀ ਹੈ ਅਤੇ ਜੇਕਰ ਗਲ ਸੁਰੱਖਿਆ ਬਲਾਂ ਦੇ ਜਵਾਨਾਂ ਦੀ ਕਰੀਏ ਤਾਂ ਵੱਡੀ ਗਿਣਤੀ ਵਿੱਚ ਉਹ ਵੀ ਕੋਰੋਨਾ ਦੀ ਲਪੇਟ ਵਿੱਚ ਆ ਰਹੇ ਹਨ ਹਨ। ਜਾਣਕਾਰੀ ਮੁਤਾਬਕ ਕੇਂਦਰੀ ਰਿਜ਼ਰਵ ਪੁਲਿਸ ਫੋਰਸ (ਸੀਆਰਪੀਐਫ) ਦੇ ਇੱਕ ਸਟਾਫ ਮੈੈਂਬਰ ਦੀ ਰਿਪੋਰਟ ਪਾਜਿਟਿਵ ਆਉਣ ਤੋਂ ਬਾਅਦ ਐਤਵਾਰ ਨੂੰ ਸੀਆਰਪੀਐਫ ਦੇ ਮੁੱਖ ਦਫਤਰ ਨੂੰ ਸੀਲ ਕਰ ਦਿੱਤਾ ਗਿਆ ਹੈ।
ਦਸ ਦੇਈਏ ਕਿ ਸੀਆਰਪੀਐਫ ਦੇ ਮੁੱਖ ਦਫਤਰ ਦੀ ਪੂਰੀ ਇਮਾਰਤ ਨੂੰ ਸੀਲ ਕਰ ਦਿੱਤਾ ਹੈ ਅਤੇ ਇਸ ਨੂੰ ਸੈਨੇਟਾਈਜ ਕੀਤਾ ਜਾਵੇਗਾ। ਇੱਥੇ ਹੀ ਬੱਸ ਨਹੀਂ ਅਗਲੇ ਹੁਕਮਾਂ ਤੱਕ ਕਿਸੇ ਵੀ ਵਿਅਕਤੀ ਨੂੰ ਇਮਾਰਤ ਦੇ ਅੰਦਰ ਜਾਣ ਦੀ ਆਗਿਆ ਨਹੀਂ ਹੈ।
ਦਸਣਯੋਗ ਹੈ ਕਿ ਸੀਆਰਪੀਐਫ ਦੇ ਏਡੀਜੀ ਜਾਵੇਦ ਅਖਤਰ ਅਤੇ 10 ਹੋਰ ਅਧਿਕਾਰੀਆਂ ਨੇ ਆਪਣੇ ਆਪ ਨੂੰ ਇਸ ਤੋਂ ਬਾਅਦ ਕੁਆਰਨਟਾਇਨ ਕਰ ਲਿਆ ਹੈ।