ਮੋਗਾ: ਪੰਜਾਬ ‘ਚ ਲਗਾਤਾਰ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਵਧਦੀ ਹੀ ਜਾ ਰਹੀ ਹੈ। ਅੱਜ ਬੁੱਧਵਾਰ ਨੂੰ ਮੋਗਾ ਜ਼ਿਲ੍ਹੇ ‘ਚ 17 ਨਵੇਂ ਕੋਰੋਨਾ ਪਾਜ਼ਿਟਿਵ ਮਾਮਲੇ ਸਾਹਮਣੇ ਆਏ। ਸਿਹਤ ਵਿਭਾਗ ਵੱਲੋਂ ਦਿੱਤੀ ਜਾਣਕਾਰੀ ਮੁਤਾਬਕ ਇਹ ਮਰੀਜ਼ ਸ੍ਰੀ ਹਜ਼ੂਰ ਸਾਹਿਬ ਤੋਂ ਸ਼ਰਧਾਲੂ ਦੱਸੇ ਜਾ ਰਹੇ ਹਨ। ਇਸਦੇ ਨਾਲ ਹੀ ਮਰੀਜ਼ਾਂ ਦੀ ਗਿਣਤੀ ਵਧ ਕੇ 55 ਹੋ ਗਈ ਹੈ। ਇਸ ਦੀ ਪੁਸ਼ਟੀ ਸਹਾਇਕ ਸਿਵਲ ਸਰਜਨ ਡਾ. ਜਸਵੰਤ ਸਿੰਘ ਨੇ ਕੀਤੀ। ਸੂਤਰਾਂ ਮੁਤਾਬਕ ਇਹ ਮਰੀਜ਼ ਕੋਟ ਈਸੇ ਖਾਂ ਦੇ ਪਿੰਡ ਦੌਲੇਵਾਲਾ ਮਾਇਰ ਦੇ ਦੱਸੇ ਜਾ ਰਹੇ ਹਨ।