ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਵਲੋਂ ਹਰ ਦਿਨ ਸਤਾਧਾਰੀ ਕਾਂਗਰਸ ਪਾਰਟੀ ਦੀ ਕਾਰਗੁਜ਼ਾਰੀ ਤੇ ਸਵਾਲ ਚੁੁੱਕੇ ਜਾਂਦੇ ਹਨ । ਅਜ ਇਕ ਵਾਰ ਫਿਰ ਕੇਂਦਰੀ ਫੂਡ ਪ੍ਰੋਸੈਸਿੰਗ ਇੰਡਸਟਰੀਜ਼ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਨੇ ਸਖਤ ਪ੍ਰਤੀਕਿਰਿਆ ਦਿੱਤੀ ਹੈ । ਉਨ੍ਹਾਂ ਕਿਹਾ ਕਿ ਲੌਕ ਡਾਉਨ ਦੌਰਾਨ ਕੇਂਦਰ ਵੱਲੋ ਅਪ੍ਰੈਲ ਮਹੀਨੇ ਲਈ ਭੇਜੀ ਖੁਰਾਕ ਰਾਹਤ ਸਮੱਗਰੀ ਨੂੰ ਪੰਜਾਬ ਦੇ ਲੋਕਾਂ ਵਿਚ ਵੰਡਿਆ ਨਹੀਂ ਗਿਆ ਹੈ। ਕੇਂਦਰੀ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਨੇ ਦੋਸ਼ ਲਾਇਆ ਕਿ ਪੰਜਾਬ ਸਰਕਾਰ ਇੱ ਥੇ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਕੇਂਦਰੀ ਮੰਤਰੀ ਨੇ ਗਰੀਬਾਂ ਨੂੰ ਉਨ੍ਹਾਂ ਦੇ ਹਕ ਤੋ ਵਾਂਝਾ ਕਰ ਰਹੀ ਹੈ ।
We are into May, but Pb govt hasn't distributed wheat & pulses sent by Centre for April to 1.4 cr people ie half of State’s population. I am posting pics of ration in Pb depots/in transit & urge @capt_amarinder not to deny people their due & expedite the distribution.@irvpaswan pic.twitter.com/AGWKphzAhg
— Harsimrat Kaur Badal (@HarsimratBadal_) May 6, 2020
ਹਰਸਿਮਰਤ ਕੌਰ ਬਾਦਲ ਨੇ ਦਾਅਵਾ ਕੀਤਾ ਕਿ ਮਈ ਮਹੀਨੇ ਦਾ ਰਾਸ਼ਨ ਵੀ ਕੇਂਦਰ ਸਰਕਾਰ ਵੱਲੋਂ ਭੇਜ ਦਿੱਤਾ ਗਿਆ ਹੈ ਪਰ ਅਜੇ ਤੱਕ ਸੂਬੇ ਵਿੱਚ ਅਪ੍ਰੈਲ ਮਹੀਨੇ ਦਾ ਰਾਸ਼ਨ ਵੀ ਨਹੀਂ ਵੰਡਿਆ ਗਿਆ। ਬੀਬਾ ਬਾਦਲ ਅਨੁਸਾਰ ਹੁਣ ਤਕ ਕੇਂਦਰ ਵੱਲੋਂ ਪੰਜਾਬ ਦੀ ਅੱਧੀ ਅਬਾਦੀ ਯਾਨਿ 1.4 ਕਰੋੜ ਲੋਕਾਂ ਲਈ ਇੱਕ ਲੱਖ ਮੀਟਰਿਕ ਟਨ ਕਣਕ ਅਤੇ 6 ਹਜ਼ਾਰ ਮੀਟਰਿਕ ਟਨ ਦਾਲਾਂ ਭੇਜੀਆਂ ਜਾ ਚੁੱਕੀਆਂ ਹਨ।