ਚੰਡੀਗੜ੍ਹ: ਪੰਜਾਬ ਸਰਕਾਰ ਨੇ 7 ਮਈ ਯਾਨੀ ਅੱਜ ਤੋਂ ਸ਼ਰਾਬ ਦੇ ਠੇਕੇ ਖੋਲ੍ਹਣ ਦੀ ਮਨਜ਼ੂਰੀ ਦੇ ਦਿੱਤੀ ਸੀ। ਜਿਸ ਦਾ ਸਮਾਂ ਸਵੇਰੇ 9 ਵਜੇ ਤੋਂ ਦੁਪਿਹਰ 1 ਵਜੇ ਤਕ ਤੈਅ ਕੀਤਾ ਹੋਇਆ ਹੈ। ਇਸ ਤੋਂ ਇਲਾਵਾ ਸ਼ਾਮ 6 ਵਜੇ ਤਕ ਸ਼ਰਾਬ ਦੀ ਹੋਮ ਡਿਲੀਵਰੀ ਵੀ ਕੀਤੀ ਜਾਣੀ ਹੈ। ਇਸ ਦੇ ਬਾਵਜੂਦ ਅੱਜ ਵੀਰਵਾਰ ਨੂੰ ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ‘ਚ ਠੇਕੇਦਾਰਾਂ ਨੇ ਆਪਣੀਆਂ ਦੁਕਾਨਾਂ ਨਹੀਂ ਖੋਲ੍ਹੀਆਂ।
ਮਿਲੀ ਜਾਣਕਾਰੀ ਮੁਤਾਬਕ ਜ਼ਿਲ੍ਹਾ ਅੰਮ੍ਰਿਤਸਰ, ਮੁਕਤਸਰ, ਪਠਾਨਕੋਟ, ਗੁਰਦਾਸਪੁਰ, ਸੰਗਰੂਰ, ਲੁਧਿਆਣਾ, ਹੁਸ਼ਿਆਰਪੁਰ, ਬਠਿੰਡਾ, ਬਰਨਾਲਾ, ਕਪੂਰਥਲਾ ਅਤੇ ਤਰਨਤਾਰਨ ‘ਚ ਠੇਕੇਦਾਰਾਂ ਨੇ ਦੁਕਾਨਾਂ ਖੋਲ੍ਹਣ ਤੋਂ ਸਾਫ਼ ਇਨਕਾਰ ਕਰ ਦਿੱਤਾ ਹੈ। ਉਨ੍ਹਾਂ ਦੀ ਮੰਗ ਹੈ ਕਿ ਪਹਿਲਾਂ ਸਰਕਾਰ ਵੱਲੋਂ ਡੇਢ ਮਹੀਨੇ ਦਾ ਟੈਕਸ ਮਾਫ਼ ਕੀਤਾ ਜਾਵੇ।
ਉਨ੍ਹਾਂ ਦਾ ਕਹਿਣਾ ਹੈ ਕਿ ਸਰਕਾਰ ਨੇ ਲਾਇਸੈਂਸ ਫੀਸ, ਠੇਕੇ ਖੁੱਲ੍ਹਣ ਦੇ ਘੰਟਿਆਂ ‘ਤੇ ਟੈਕਸ ਅਤੇ ਸ਼ਰਾਬ ਦੀ ਹੋਮ ਡਿਲੀਵਰੀ ਜਿਹੇ ਪਹਿਲੂਆਂ ਬਾਰੇ ਨਿਯਮ ਸਪਸ਼ਟ ਨਹੀਂ ਕੀਤੇ ਹਨ।