ਨਡਾਲਾ: ਕਪੂਰਥਲਾ ਦੇ ਪਿੰਡ ਲੱਖਣਕੇ ਪੱਡਾ ਵਿਖੇ ਏਐੱਸਆਈ ਵਲੋਂ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਅਰਵਿੰਦਰਜੀਤ ਦਾ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਜਦਕਿ ਉਸ ਦੇ ਦੋਸਤ ਦੇ ਵੀ ਗੋਲ਼ੀ ਲੱਗੀ ਹੈ। ਜਿਸਨੂੰ ਜਲੰਧਰ ਦੇ ਨਿੱਜੀ ਹਸਪਤਾਲ ਵਿੱਚ ਭਰਤੀ ਕਰਾਇਆ ਗਿਆ ਹੈ।
ਥਾਣਾ ਸੁਭਾਨਪੁਰ ਪੁਲਿਸ ਨੇ ਜ਼ਖਮੀ ਵਿਅਕਤੀ ਦੇ ਬਿਆਨਾਂ ਤਹਿਤ ਏ.ਐੱਸ.ਆਈ ਪਰਮਜੀਤ ਸਿੰਘ ਅਤੇ ਉਸ ਦੇ ਸਾਥੀ ਮੰਗੂ ਵਿਰੁੱਧ ਕੇਸ ਦਰਜ ਕਰ ਕੇ ਦੋਵਾਂ ਨੂੰ ਗਿ੍ਰਫ਼ਤਾਰ ਕਰ ਲਿਆ ਹੈ ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਮਿਲੀ ਜਾਣਕਾਰੀ ਮੁਤਾਬਕ ਅਰਵਿੰਦਰ ਨੂੰ ਜ਼ਖਮੀਂ ਹਾਲਤ ਵਿੱਚ ਸੁਭਾਨਪੁਰ ਦੇ ਹਸਪਤਾਲ ਲਿਜਾਇਆ ਗਿਆ ਪਰ ਉੱਥੇ ਉਸ ਨੂੰ ਦਾਖਲ ਨਹੀਂ ਕੀਤਾ ਗਿਆ। ਇਸ ਤੋਂ ਬਾਅਦ ਜਲੰਧਰ ਦੇ ਇੱਕ ਨਿੱਜੀ ਹਸਪਤਾਲ ਪਹੁੰਚੇ ਤਾਂ ਉੱਥੇ ਅਰਵਿੰਦਰਜੀਤ ਨੂੰ ਮ੍ਰਿਤਕ ਕਰਾਰ ਦੇ ਦਿੱਤਾ ਗਿਆ।