ਲੁਧਿਆਣਾ : ਕੋਰੋਨਾ ਵਾਇਰਸ ਜਿਥੇ ਵੱਡੀ ਗਿਣਤੀ ਵਿੱਚ ਮਾਮਲੇ ਸਾਹਮਣੇ ਆ ਰਹੇ ਹਨ ਉਥੇ ਹੀ ਕਈ ਮਰੀਜ਼ ਇਸ ਜੰਗ ਵਿੱਚ ਜਿੱਤ ਪ੍ਰਾਪਤ ਕਰ ਰਹੇ ਹਨ । ਇਸੇ ਲੜੀ ਤਹਿਤ ਹੁਣ ਲੁਧਿਆਣਾ ਦੀ ਥਾਣਾ ਬਸਤੀ ਜੋਧੇਵਾਲ ਦੀ ਐਸ ਐਚ ਓ ਅਰਸ਼ਪ੍ਰੀਤ ਕੌਰ ਨੇ ਵੀ ਕੋਰੋਨਾ ਵਾਇਰਸ ਤੋਂ ਜਿੱਤ ਪ੍ਰਾਪਤ ਕਰ ਲਈ ਹੈ ।
ਦਸ ਦੇਈਏ ਕਿ ਉਹ ਡੀਸੀਪੀ ਅਨਿਲ ਕੋਹਲੀ ਦੇ ਸੰਪਰਕ ਵਿੱਚ ਆਉਣ ਕਾਰਨ ਕੋਰੋਨਾ ਪਾਜਿਟਿਵ ਆਏ ਸਨ ਅਤੇ ਡੀਐਮਸੀ ਹਸਪਤਾਲ ਵਿੱਚ ਜੇਰੇ ਇਲਾਜ ਸਨ। ਅਜ ਉਨ੍ਹਾਂ ਦਾ ਪੁਲਿਸ ਅਧਿਕਾਰੀਆਂ ਨੇ ਸਵਾਗਤ ਕੀਤਾ ।