ਵਾਸ਼ਿੰਗਟਨ: ਅਮਰੀਕਾ ਵਿੱਚ ਕੋਰੋਨਾ ਵਾਇਰਸ ਦੇ ਮਾਮਲੇ ਲਗਾਤਾਰ ਵਧਦੇ ਜਾ ਰਹੇ ਹਨ। ਉਪ-ਰਾਸ਼ਟਰਪਤੀ ਮਾਇਕ ਪੇਂਸ ਦੀ ਪ੍ਰੈਸ ਸੈਕਰੇਟਰੀ ਕੋਰੋਨਾ ਪਾਜ਼ਿਟਿਵ ਪਾਈ ਗਈ ਹਨ। ਇਸ ਤਰ੍ਹਾਂ ਵ੍ਹਾਈਟ ਹਾਉਸ ਵਿੱਚ ਕੋਰੋਨਾ ਪਾਜ਼ਿਟਿਵ ਮਾਮਲਿਆਂ ਦੀ ਗਿਣਤੀ ਵਧਕੇ ਦੋ ਹੋ ਗਈ ਹੈ।
ਟਰੰਪ ਨੇ ਕਿਹਾ ਕਿ ਕੇਟੀ ਅੱਜ ਅਚਾਨਕ ਕੋਰੋਨਾ ਪਾਜ਼ਿਟਿਵ ਪਾਈ ਗਈ। ਉਨ੍ਹਾਂ ਨੇ ਕਿਹਾ ਕਿ ਉਹ ਉਨ੍ਹਾਂ ਦੇ ਸੰਪਰਕ ਵਿੱਚ ਨਹੀਂ ਰਹੇ ਪਰ ਉਪ-ਰਾਸ਼ਟਰਪਤੀ ਦੇ ਸੰਪਰਕ ਵਿੱਚ ਸਨ। ਹਾਲਾਂਕਿ ਮਾਇਕ ਪੇਂਸ ਦਾ ਕੋਰੋਨਾ ਟੈਸਟ ਹੋਇਆ ਜਿਸ ਵਿੱਚ ਉਨ੍ਹਾਂ ਦੀ ਰਿਪੋਰਟ ਨੈਗੇਟਿਵ ਆਈ ਹੈ।
ਦੱਸ ਦਈਏ ਬੀਤੇ ਦਿਨੀਂ ਵ੍ਹਾਈਟ ਹਾਉਸ ਦੀ ਸੁਰੱਖਿਆ ਵਿੱਚ ਲੱਗੇ ਇੱਕ ਸੁਰੱਖਿਆ ਕਰਮੀ ਦੀ ਕੋਰੋਨਾ ਰਿਪੋਰਟ ਪਾਜ਼ਿਟਿਵ ਪਾਈ ਗਈ ਸੀ। ਜਿਸ ਤੋਂ ਬਾਅਦ ਰਾਸ਼ਟਰਪਤੀ ਅਤੇ ਉਪ ਰਾਸ਼ਟਰਪਤੀ ਦੋਵਾਂ ਦਾ ਹਰ ਰੋਜ਼ ਟੈਸਟ ਕਰਨ ਦਾ ਫ਼ੈਸਲਾ ਲਿਆ ਗਿਆ ਹੈ। ਟਰੰਪ ਨੇ ਵੀਰਵਾਰ ਨੂੰ ਖੁਦ ਇਸਦੀ ਜਾਣਕਾਰੀ ਦਿੱਤੀ ਹੈ।