ਚੰਡੀਗੜ੍ਹ: ਸੁਮੇਧ ਸਿੰਘ ਸੈਣੀ ਵੱਲੋਂ ਮੁਹਾਲੀ ਦੀ ਅਦਾਲਤ ਵਿੱਚ ਅਗਾਊਂ ਜ਼ਮਾਨਤ ਲਈ ਦਿੱਤੀ ਅਰਜ਼ੀ ‘ਤੇ ਅੱਜ ਕੋਈ ਫੈਸਲਾ ਨਹੀਂ ਹੋ ਸਕਿਆ ਹੈ। ਪਹਿਲਾਂ ਬਚਾਅ ਪੱਖੀ ਵਕੀਲ ਨੇ ਆਪਣੀ ਦਲੀਲਾਂ ਰੱਖੀਆਂ ਉਸ ਤੋਂ ਬਾਅਦ ਪੀੜਤ ਧਿਰ ਦੇ ਵਕੀਲ ਨੇ ਆਪਣੀ ਗੱਲ ਰੱਖੀ ਜਿਸ ਤੋਂ ਬਾਅਦ ਅਦਾਲਤ ਨੇ ਫੈਸਲਾ ਸੁਰੱਖਿਅਤ ਰੱਖ ਲਿਆ ਹੈ।
ਇਸ ਮਾਮਲੇ ਦੀ ਜ਼ਮਾਨਤ ਬਾਰੇ ਫੈਸਲਾ ਸੋਮਵਾਰ ਆਉਣ ਦੀ ਸੰਭਾਵਨਾ ਹੈ। ਦਰਅਸਲ ਸੁਮੇਧ ਸਿੰਘ ਸੈਣੀ ‘ਤੇ 29 ਪਹਿਲਾਂ ਬਲਵੰਤ ਸਿੰਘ ਮੁਲਤਾਨੀ ਨਾਮ ਦੇ ਨੌਜਵਾਨ ਨੂੰ ਅਗਵਾ ਕਰਨ ਤੋਂ ਬਾਅਦ ਤਸ਼ੱਦਦ ਕਰਨ ਤੋਂ ਬਾਅਦ ਮੌਤ ਦੇ ਘਾਟ ਉਤਾਰਨ ਦੇ ਦੋਸ਼ ਲੱਗੇ ਹਨ ਅਤੇ ਇਸ ਬਾਰੇ ਮੁਹਾਲੀ ਦੇ ਥਾਣਾ ਮਟੌਰ ਵਿੱਚ ਪਰਚਾ ਵੀ ਦਰਜ ਕੀਤਾ ਗਿਆ ਹੈ।