ਚੰਡੀਗੜ੍ਹ : ਸੂਬੇ ਵਿਚ ਭਾਵੇੇਂ ਪੰਜਾਬ ਸਰਕਾਰ ਵਲੋਂ ਹਰ ਦਿਨ ਆਪਣੇ ਬਿਆਨਾ ਵਿੱਚ ਨਸ਼ੇ ਦਾ ਲਕ ਤੋੋੋੜਨ ਦਾ ਦਾਅਵਾ ਕੀਤਾ ਜਾਂਦਾ ਹੈ ਪਰ ਇਸ ਦੇ ਬਾਵਜੂਦ ਵੀ ਜੇੇਕਰ ਜਮੀਨੀ ਹਕੀਕਤ ਦੇਖੀਏ ਤਾਂ ਨਸ਼ੇ ਦੀ ਓਵਰਡੋੋਜ ਕਾਰਨ ਹੋਣ ਵਾਲੀਆਂ ਮੌਤਾਂ ਦਾ ਸਿਲਸਿਲਾ ਜਿਉਂ ਦਾ ਤਿਉਂ ਬਰਕਰਾਰ ਹੈ । ਇਸ ਦੇ ਚਲਦਿਆਂ ਅਜ ਸੂਬੇ ਦੇੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਸ਼ਾ ਫੈੈੈੈਲਾਉਣ ਲਈ ਗੁੁੁਆਂਡੀ ਮੁੁੁਲਕ ਪਾਕਿਸਤਾਨ ਨੂੰ ਨਾ ਸਿਰਫ ਜਿੰਮੇਵਾਰ ਠਹਿਰਾਇਆ ਗਿਆ ਹੈ ਬਲਕਿ ਇਨ੍ਹਾਂ ਯਤਨਾਂ ਵਿਰੁੱਧ ਸਖ਼ਤ ਚਿਤਾਵਨੀ ਵੀ ਦਿੱਤੀ ਹੈ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕੋਰੋਨਾ ਵਾਇਰਸ ਕਾਰਨ ਬਣੀ ਇਸ ਔਖੀ ਘੜੀ ਵਿੱਚ ਵੀ ਪੰਜਾਬ ਪੁਲੀਸ ਪੂਰੀ ਤਰਾਂ ਮੁਸਤੈਦ ਹੈ ਅਤੇ ਸਰਹੱਦ ਪਾਰ ਦੀਆਂ ਦੇਸ਼ ਵਿਰੋਧੀ ਗਤੀਵਿਧੀਆਂ ’ਤੇ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ। ਮੁੱਖ ਮੰਤਰੀ ਨੇ ਕਿਹਾ,‘‘ਸਾਨੂੰ ਸਭ ਕੁਝ ਦਿਸ ਰਿਹਾ ਹੈ ਕਿ ਪਾਕਿਸਤਾਨ ਕਰ ਕੀ ਰਿਹਾ ਹੈ?’’ ਲੋਕਾਂ ਨੂੰ ਭਰੋਸਾ ਦਿੰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਭਾਵੇਂ ਪੁੁਲਿਸ ਫੋਰਸ ਅਜ ਕੋਰੋਨਾ ਨਾਲ ਜਾਰੀ ਜੰਗ ਵਿੱਚ ਵਿਅਸਤ ਹੈ ਪਰ ਫਿਰ ਵੀ ਸਰਹੱਦ ’ਤੇ ਪੂਰੀ ਨਿਗਾ ਰੱਖ ਰਹੀ ਹੈ।
ਮੁੱਖ ਮੰਤਰੀ ਨੇ ਹਿਲਾਲ ਦੀ ਗ੍ਰਿਫਤਾਰੀ ਦਾ ਹਵਾਲਾ ਦਿੱਤਾ ਜੋ ਹਿਜ਼ਬੁਲ ਮੁਜਾਹੀਦੀਨ ਦਾ ਸਰਗਰਮ ਕਾਰਕੁੰਨ ਸੀ ਅਤੇ ਪਾਬੰਦੀਸ਼ੁਦਾ ਜਥੇਬੰਦੀ ਦਾ ਕਮਾਂਡਰ ਨਾਇਕੂ ਜਿਸ ਨੂੰ ਕਸ਼ਮੀਰ ਵਿੱਚ ਸੁਰੱਖਿਆ ਬਲਾਂ ਨੇ ਹਲਾਕ ਕਰ ਦਿੱਤਾ ਸੀ, ਦਾ ਨੇੜਲਾ ਸਾਥੀ ਸੀ।
ਉਨ੍ਹਾਂ ਕਿਹਾ ਕਿ ਪਾਕਿਸਤਾਨ ਵੱਲੋਂ ਨਸ਼ੇ, ਹਥਿਆਰ ਅਤੇ ਨਸ਼ਾ ਦਾ ਪੈਸਾ ਧੱਕਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਪਰ ਇਨ੍ਹਾਂ ਨੂੰ ਸਫਲ ਨਹੀਂ ਹੋਣ ਦੇਵਾਂਗੇ ਕਿਉਂ ਜੋ ਗੁਆਂਢੀ ਮੁਲਕ ਸੂਬੇ ਨੂੰ ਅਸਥਿਰ ਕਰਕੇ ਇੱਥੋਂ ਦੀ ਸ਼ਾਂਤੀ ਭੰਗ ਕਰਨ ਦੀਆਂ ਕੋਝੀਆਂ ਚਾਲਾਂ ਚੱਲ ਰਿਹਾ ਹੈ। ਉਨਾਂ ਕਿਹਾ,‘‘ਅਸੀਂ ਅਜਿਹਾ ਵਾਪਰਨ ਦੀ ਹਰਗਿਜ਼ ਇਜਾਜ਼ਤ ਨਹੀਂ ਦੇਵਾਂਗੇ।’’