ਨਵੀਂ ਦਿੱਲੀ: ਦੇਸ਼ ਵਿਚ ਕੋਰੋਨਾ ਵਾਇਰਸ ਸੰਕਟ ਦੇ ਮੱਦੇਨਜ਼ਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੱਲ ਸੋਮਵਾਰ 3 ਵਜੇ ਵੀਡੀਓ ਕਾਨਫਰੰਸਿੰਗ ਰਾਹੀਂ ਸਾਰੇ ਰਾਜਾਂ ਦੇ ਮੁੱਖ ਮੰਤਰੀਆਂ ਨਾਲ ਬੈਠਕ ਕਰਨ ਜਾ ਰਹੇ ਹਨ। ਰਿਪੋਰਟਾਂ ਅਨੁਸਾਰ ਇਸ ਬੈਠਕ ਵਿਚ ਕੋਰੋਨਾ ਸੰਕਟ ਅਤੇ ਤਾਲਾਬੰਦੀ ਬਾਰੇ ਵਿਚਾਰ ਵਟਾਂਦਰੇ ਕੀਤਾ ਜਾਵੇਗਾ।
ਦਸਣਯੋਗ ਹੈ ਕਿ 27 ਅਪ੍ਰੈਲ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਡੀਓ ਕਾਨਫਰੰਸ ਰਾਹੀਂ ਸਾਰੇ ਮੁੱਖ ਮੰਤਰੀਆਂ ਨਾਲ ਗੱਲਬਾਤ ਕੀਤੀ ਸੀ।
ਦੇਸ਼ ਭਰ ਵਿਚ ਕੋਰੋਨਾ ਵਾਇਰਸ ਨਾਲ ਸੰਕਰਮਿਤ ਮਰੀਜ਼ਾਂ ਦੀ ਗਿਣਤੀ ਵਿਚ ਨਿਰੰਤਰ ਵਾਧਾ ਹੋਇਆ ਹੈ। ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਵਿੱਚ 3277 ਨਵੇਂ ਕੇਸ ਸਾਹਮਣੇ ਆਏ ਹਨ ਅਤੇ 127 ਲੋਕਾਂ ਦੀ ਮੌਤ ਹੋ ਗਈ ਹੈ। ਇਸ ਤੋਂ ਬਾਅਦ, ਦੇਸ਼ ਭਰ ਵਿਚ ਕੋਂਰੋਨਾ ਪਾਜੀਟਿਵ ਕੇਸਾਂ ਦੀ ਕੁਲ ਗਿਣਤੀ 62,939 ਹੋ ਗਈ ਹੈ, ਜਿਨ੍ਹਾਂ ਵਿਚੋਂ 41,472 ਕਿਰਿਆਸ਼ੀਲ ਹਨ, 19,358 ਤੰਦਰੁਸਤ ਹੋ ਗਏ ਹਨ ਜਾਂ ਉਨ੍ਹਾਂ ਨੂੰ ਹਸਪਤਾਲ ਤੋਂ ਛੁੱਟੀ ਦਿੱਤੀ ਗਈ ਹੈ ਅਤੇ 2109 ਦੀ ਮੌਤ ਹੋ ਗਈ ਹੈ।