ਚੰਡੀਗੜ੍ਹ: ਪੰਜਾਬ ਪੁਲਿਸ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਖ਼ਿਲਾਫ਼ ਦਰਜ ਅਗਵਾ ਮਾਮਲੇ ਚ ਨਵਾ ਮੋੜ ਆਇਆ ਹੈ। ਇਸ ਮਾਮਲੇ ਵਿਚ ਵਕੀਲ ਜੀ ਕੇ ਮਾਨ ਇਕ ਚਸ਼ਮਦੀਦ ਗਵਾਹ ਵਜੋਂ ਸਾਹਮਣੇ ਆਈ ਹਨ। ਜਿਨਾ ਨੇ ਇਸ ਮਾਮਲੇ ਸਬੰਧੀ ਖੁਦ ਅਦਾਲਤ ਵਿੱਚ ਪੇਸ਼ ਹੋ ਕੇ ਆਈਓ ਕੋਲ ਆਪਣੇ ਬਿਆਨ ਦਰਜ ਕਰਵਾ ਦਿੱਤੇ ਹਨ।
ਦੱਸਣਯੋਗ ਹੈ ਕਿ ਐਡਵੋਕੇਟ ਜੀ ਕੇ ਮਾਨ ਇਸ ਵੇਲੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿਚ ਬਤੌਰ ਵਕੀਲ ਪ੍ਰੈਕਟਿਸ ਕਰ ਰਹੇ ਹਨ। ਉਨ੍ਹਾ ਨੇ ਦੱਸਿਆ ਕਿ ਉਨ੍ਹਾਂ ਦੇ ਪਤੀ ਪ੍ਰਤਾਪ ਸਿੰਘ ਮਾਨ ਤੇ ਉਨ੍ਹਾ ਨੂੰ ਵੀ ਸੁਮੇਧ ਸੈਣੀ ਦੇ ਕਹਿਣ ‘ਤੇ ਪੁਲਿਸ ਨੇ ਬਲਵੰਤ ਸਿੰਘ ਮੁਲਤਾਨੀ ਦੇ ਨਾਲ ਹੀ ਉਸ ਵੇਲੇ ਚੁੱਕਿਆ ਸੀ ਤੇ ਇਹਨਾਂ ‘ਤੇ ਤਸ਼ੱਦਦ ਕੀਤਾ ਸੀ।
ਉੱਥੇ ਹੀ ਸੈਣੀ ਦੀ ਅਗਾਊਂ ਜ਼ਮਾਨਤ ‘ਤੇ ਫੈਸਲਾ ਅੱਜ ਦੁਪਹਿਰ 2 ਵਜੇ ਤੋਂ ਬਾਅਦ ਹੋਵੇਗਾ। ਦੱਸ ਦਈਏ ਸ਼ਨੀਵਾਰ ਨੂੰ ਸੁਮੇਧ ਸੈਣੀ ਦੀ ਜ਼ਮਾਨਤ ਅਰਜ਼ੀ ਤੇ ਬਹਿਸ ਹੋਈ ਸੀ। ਜਿਸ ਤੋਂ ਬਾਅਦ ਅਦਾਲਤ ਨੇ ਫੈਸਲਾ ਸੋਮਵਾਰ ਤੱਕ ਟਾਲ ਦਿੱਤਾ ਸੀ।