ਨਵੀਂ ਦਿੱਲੀ: ਕੋਰੋਨਾ ਵਾਇਰਸ ਕਾਰਨ ਦੇਸ਼ ਭਰ ਵਿਚ ਲਾਕਡਾਊਨ ਜਾਰੀ ਹੈ। ਲਾਕਡਾਊਨ ਦੇ ਤੀਜੇ ਪੜਾਅ ਦਾ ਐਲਾਨ 17 ਮਈ ਤਕ ਕੀਤਾ ਗਿਆ ਸੀ ਹੈ। ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇਸ਼ ਵਾਸੀਆਂ ਨੂੰ ਰਾਤ 8 ਵਜੇ ਸੰਬੋਧਨ ਕਰਨਗੇ। ਪ੍ਰਧਾਨ ਮੰਤਰੀ ਅੱਜ ਲਾਕਡਾਊਨ ਦੇ ਚੌਥੇ ਪੜਾਅ ਸਬੰਧੀ ਨਵੇਂ ਐਲਾਨ ਕਰ ਸਕਦੇ ਹਨ।
ਜ਼ਿਕਰਯੋਗ ਹੈ ਕਿ 11 ਮਈ ਨੂੰ ਪ੍ਰਧਾਨ ਮੰਤਰੀ ਨੇ ਦੇਸ਼ ਭਰ ਦੇ ਮੁੱਖ ਮੰਤਰੀਆਂ ਨਾਲ ਵੀਡੀਓ ਕਾਨਫਰੰਸਿੰਗ ਜ਼ਰੀਏ ਮੀਟਿੰਗ ਕੀਤੀ ਸੀ। ਉਦੋਂ ਉਨ੍ਹਾ ਨੇ ਲਾਕਡਾਉੂਨ ਵਧਾਏ ਜਾਣ, ਦੇਸ਼ ਦੀ ਅਰਥਵਿਵਸਥਾ ਨੂੰ ਮੁੜ ਪਟੜੀ ‘ਤੇ ਲਿਆਉਣ ਅਤੇ ਇਸ ਦੌਰਾਨ ਯੋਜਨਾਬੱਧ ਤਰੀਕੇ ਨਾਲ ਢਿੱਲ ਦੇਣ ਬਾਰੇ ਚਰਚਾ ਸੀ।
ਇਸੇ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਗੱਲ ਦੇ ਸੰਕੇਤ ਦਿੱਤੇ ਸਨ ਕਿ ਰਾਹਤ ਤਾਂ ਮਿਲੇਗੀ ਪਰ ਲਾਕਡਾਊਨ ਨੂੰ ਤੁਰੰਤ ਨਹੀਂ ਹਟਾਇਆ ਜਾਵੇਗਾ।