ਚੰਡੀਗੜ੍ਹ: ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਰਾਬ ਦੇ ਠੇਕਿਆਂ ਦੀ ਮਿਆਦ ਵਿੱਚ 31 ਮਾਰਚ, 2020 ਤੋਂ ਬਾਅਦ ਵਾਧਾ ਕੀਤੇ ਜਾਣ ਨੂੰ ਰੱਦ ਕਰਦਿਆਂ ਐਲਾਨ ਕੀਤਾ ਕਿ ਵਿੱਤ ਵਿਭਾਗ ਦੀਆਂ ਸਿਫਾਰਸ਼ਾਂ ਦੀ ਲੀਹ ‘ਤੇ ਚਲਦਿਆਂ ਸੂਬਾ ਸਰਕਾਰ ਲੌਕਡਾੳੂਨ ਦੇ 23 ਮਾਰਚ ਤੋਂ 6 ਮਈ, 2020 ਤੱਕ ਦੇ ਸਮੇਂ ਦੌਰਾਨ ਪਏ ਘਾਟੇ ਲਈ ਲਾਇਸੰਸਧਾਰਕਾਂ ਵਾਸਤੇ ਵਿਵਸਥਾ ਮੁਹੱਈਆ ਕਰਵਾਏਗੀ।
ਮੁੱਖ ਮੰਤਰੀ ਨੇ ਸੀਨੀਅਰ ਅਧਿਕਾਰੀਆਂ ਦੀ ਤਿੰਨ ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ ਜੋ ਕੋਵਿਡ-19 ਦਰਮਿਆਨ ਠੇਕੇ ਬੰਦ ਰਹਿਣ ਕਾਰਨ ਹੋਏ ਘਾਟੇ ਦਾ ਪਤਾ ਲਾਏਗੀ। ਇਹ ਕਮੇਟੀ ਪ੍ਰਮੁੱਖ ਸਕੱਤਰ ਵਿੱਤ ਅਨਿਰੁੱਧ ਤਿਵਾੜੀ, ਪ੍ਰਮੁੱਖ ਸਕੱਤਰ ੳੂਰਜਾ ਏ. ਵੇਨੂੰ ਪ੍ਰਸਾਦ ਅਤੇ ਆਬਕਾਰੀ ਤੇ ਕਰ ਕਮਿਸ਼ਨਰ ਵਿਵੇਕ ਪ੍ਰਤਾਪ ਸਿੰਘ ’ਤੇ ਅਧਾਰਿਤ ਹੈ।
ਉੱਥੇ ਹੀ ਨੀਤੀ ਵਿੱਚ ਸ਼ਰਾਬ ਠੇਕੇਦਾਰਾਂ ਦੀ ਇਸ ਸਾਲ ਲਈ ਏਮਜੀਕਿਯੂ ਅਤੇ ਐਮਜੀਆਰ ਵਿੱਚ ਐਡਜਸਟਮੈਂਟ ਦੀਆਂ ਮੰਗਾਂ ਨੂੰ ਵੀ ਕੋਈ ਸਥਾਨ ਨਹੀਂ ਦਿੱਤਾ ਗਿਆ। ਹਾਲਾਂਕਿ ਕੈਪਟਨ ਨੇ 1 ਅਪ੍ਰੈਲ ਤੋਂ 6 ਮਈ ਤੱਕ ਸ਼ਰਾਬ ਦੇ ਠੇਕੇ ਬੰਦ ਰਹਿਣ ਦੇ ਚਲਦੇ ਇਸ ਮਿਆਦ ਲਈ ਲਾਇਸੈਂਸ ਫੀਸ ਅਤੇ ਐਮਜੀਆਰ ਵਿੱਚ ਐਡਜਸਟਮੇਂਟ ਨੂੰ ਮਨਜ਼ੂਰੀ ਦੇ ਦਿੱਤੀ। ਉਥੇ ਹੀ ਆਪਣੀ ਦੋ ਮੁੱਖ ਮੰਗਾਂ ਨਾਂ ਮੰਨੇ ਜਾਣ ਤੋਂ ਨਾਰਾਜ਼ ਸ਼ਰਾਬ ਠੇਕੇਦਾਰਾਂ ਨੇ ਫਿਲਹਾਲ ਠੇਕੇ ਖੋਲ੍ਹਣ ਤੋਂ ਮਨਾਹੀ ਕਰ ਦਿੱਤੀ ਹੈ ।