ਰੇਕਸਡੇਲ : ਰੇਕਸਡੇਲ ਸ਼ਹਿਰ ਦੇ ਉੱਤਰੀ ਸਿਰੇ ‘ਚ ਵਾਪਰੇ ਗੋਲੀ ਕਾਂਡ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ। ਜਿਸ ਤੋਂ ਬਾਅਦ ਹਾਦਸੇ ਦੀ ਜਾਂਚ ਲਈ ਹੋਮੀਸਾਈਡ ਜਾਂਚਕਾਰਾਂ ਨੂੰ ਸੱਦਿਆ ਗਿਆ। ਦਰਅਸਲ ਰਾਤੀਂ 8:00 ਵਜੇ ਤੋਂ ਠੀਕ ਪਹਿਲਾਂ ਗੋਲੀ ਚੱਲਣ ਦੀਆਂ ਰਿਪੋਰਟਾਂ ਤੋਂ ਬਾਅਦ ਕਿਪਲਿੰਗ ਐਵਨਿਊ ਤੇ ਫਿੰਚ ਐਵਨਿਊ ਵੈਸਟ ਉੱਤੇ ਪੁਲਿਸ ਨੂੰ ਸੱਦਿਆ ਗਿਆ। ਮੌਕੇ ਉੱਤੇ ਪਹੁੰਚੇ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਗੋਲੀ ਲੱਗਣ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ ਸੀ। ਪੁਲਿਸ ਨੇ ਇਹ ਵੀ ਦੱਸਿਆ ਕਿ ਚਸ਼ਮਦੀਦ ਗਵਾਹਾਂ ਨੇ ਤਿੰਨ ਵਿਅਕਤੀਆਂ ਨੂੰ ਮੌਕੇ ਤੋਂ ਪੈਦਲ ਹੀ ਫਰਾਰ ਹੁੰਦਿਆਂ ਵੇਖਿਆ। ਜਿਸ ਤੋਂ ਬਾਅਦ ਪੁਲੀਸ ਵੱਲੋਂ ਇਨ੍ਹਾਂ ਤਿੰਨਾਂ ਵਿਅਕਤੀਆਂ ਦੀ ਭਾਲ ਕੀਤੀ ਜਾ ਰਹੀ ਹੈ।