ਸਰਹਿੰਦ ਰੇਲਵੇ ਸਟੇਸ਼ਨ ਤੋਂ 1536 ਪ੍ਰਵਾਸੀਆਂ ਨੂੰ ਲੈ ਕੇ ਪੰਜਵੀਂ ‘ਸ਼੍ਰਮਿਕ ਐਕਸਪ੍ਰੈਸ’ ਦੁਰਗਾਪੁਰ (ਪੱਛਮੀ ਬੰਗਾਲ) ਰਵਾਨਾ

TeamGlobalPunjab
2 Min Read

ਫ਼ਤਹਿਗੜ ਸਾਹਿਬ:- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪ੍ਰਵਾਸੀਆਂ ਨੂੰ ਉਨਾਂ ਦੀ ਇੱਛਾ ਮੁਤਾਬਕ ਉਨਾਂ ਦੇ ਗ੍ਰਹਿ ਸੂਬਿਆਂ ਵਿੱਚ ਮੁਫ਼ਤ ਭੇਜਣ ਲਈ ਕੀਤੇ ਜਾ ਰਹੇ ਅਣਥੱਕ ਯਤਨਾਂ ਤਹਿਤ ਸਰਹਿੰਦ ਰੇਲਵੇ ਸਟੇਸ਼ਨ ਤੋਂ ਪੰਜਵੀਂ ‘ਸ਼੍ਰਮਿਕ ਐਕਸਪ੍ਰੈਸ’ ਰੇਲ ਗੱਡੀ 1536 ਪ੍ਰਵਾਸੀਆਂ ਨੂੰ ਲੈ ਕੇ ਦੁਰਗਾਪੁਰ (ਪੱਛਮੀ ਬੰਗਾਲ) ਲਈ ਰਵਾਨਾ ਹੋਈ। ਜ਼ਿਲਾ ਫਤਹਿਗੜ ਸਾਹਿਬ ਸਮੇਤ  ਜ਼ਿਲਾ ਐਸ.ਏ.ਐਸ. ਨਗਰ, ਐਸ. ਬੀ.ਐਸ. ਨਗਰ, ਰੂਪਨਗਰ, ਜਲੰਧਰ, ਲੁਧਿਆਣਾ, ਕਪੂਰਥਲਾ ਜ਼ਿਲਿਆਂ ਤੋਂ ਪ੍ਰਵਾਸੀਆਂ ਨੂੰ ਵਿਸ਼ੇਸ਼ ਬੱਸਾਂ ਰਾਹੀਂ ਰੇਲਵੇ ਸਟੇਸ਼ਨ ਲਿਆਂਦਾ ਗਿਆ ਜਿੱਥੋਂ ਉਹ ਵਿਸ਼ੇਸ਼ ਰੇਲਗੱਡੀ ਰਾਹੀਂ ਆਪਣੇ ਜੱਦੀ ਸੂਬਿਆਂ ਲਈ ਰਵਾਨਾ ਹੋਏ।

ਇਹ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਮਰੀਕ ਸਿੰਘ ਸਿੱਧੂ ਨੇ ਦੱਸਿਆ ਕਿ ਤੈਅ ਪ੍ਰਕਿਰਿਆ ਤਹਿਤ ਰਜਿਸਟਰੇਸ਼ਨ ਉਪਰੰਤ ਮੈਡੀਕਲ ਸਕਰੀਨਿੰਗ ਮੁਕੰਮਲ ਹੋਣ ‘ਤੇ ਇਸ ਵਿਸ਼ੇਸ਼ ਰੇਲ ਗੱਡੀ ਰਾਹੀਂ ਪ੍ਰਵਾਸੀਆਂ ਨੂੰ ਉਨਾਂ ਦੇ ਸੂਬੇ ਨੂੰ ਭੇਜਿਆ ਗਿਆ ਹੈ ਤੇ ਕਿਸੇ ਵੀ ਯਾਤਰੀ ਨੂੰ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਗਈ ਕੋਰੋਨਾ ਤੋਂ ਬਚਾਅ ਸਬੰਧੀ  ਸਮਾਜਕ ਦੂਰੀ ਸਮੇਤ ਸਿਹਤ ਵਿਭਾਗ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਈ ਗਈ ਹੈ ਇਸ ਮੌਕੇ ਯਾਤਰੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਉਨਾਂ ਦੇ ਵਾਪਸੀ ਲਈ ਜੋ ਉਪਰਾਲਾ ਕੀਤਾ ਹੈ, ਉਹ ਉਸ ਲਈ ਪੰਜਾਬ ਸਰਕਾਰ ਦੇ ਧੰਨਵਾਦੀ ਹਨ

ਇਸ ਮੌਕੇ ਐਸ.ਪੀ. ਹਰਪਾਲ ਸਿੰਘ, ਡੀ ਐਸ ਪੀ ਜਸਵਿੰਦਰ ਸਿੰਘ ਟਿਵਾਣਾ,  ਡੀ ਐਸ ਪੀ ਐਚ.ਆਰ.ਲਾਲਕਾ, ਸਕੱਤਰ ਜ਼ਿਲਾ ਪ੍ਰੀਸ਼ਦ ਹਰਕੰਵਲਜੀਤ ਸਿੰਘ, ਤਹਿਸਲੀਦਾਰ ਗੁਰਜਿੰਦਰ ਸਿੰਘ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ

Share This Article
Leave a Comment