ਗੁਰਦਾਸਪੁਰ : ਗੁਰਦਾਸਪੁਰ ਦੇ ਹਲਕਾ ਫਤਿਹਗੜ੍ਹ ਚੂੜੀਆਂ ‘ਚ ਜ਼ਿਲ੍ਹਾ ਕਾਰਜਕਾਰੀ ਪ੍ਰਧਾਨ ਰੌਸ਼ਨ ਜੋਸਫ ਦੀ ਅਗਵਾਈ ਵਿਚ ਕਾਂਗਰਸੀ ਆਗੂਆਂ ਅਤੇ ਵਰਕਰਾਂ ਵੱਲੋਂ ਗੁਰਦਾਸਪੁਰ ਤੋਂ ਸੰਸਦ ਮੈਂਬਰ ਅਤੇ ਫ਼ਿਲਮੀ ਅਦਾਕਾਰ ਸੰਨੀ ਦਿਉਲ ਦੀ ਗੁੰਮਸ਼ੁਦਗੀ ਦੇ ਪੋਸਟਰ ਲਗਾਏ ਗਏ ਹਨ। ਇਸ ਮੌਕੇ ਗੁਰਦਾਸਪੁਰ ਦੇ ਜ਼ਿਲ੍ਹਾ ਕਾਂਗਰਸੀ ਪ੍ਰਧਾਨ ਰੌਸ਼ਨ ਜੋਸਫ ਨੇ ਕਿਹਾ ਕਿ ਲੋਕ ਸਭਾ ਵੋਟਾਂ ਤੋਂ ਬਾਅਦ ਅੱਜ ਤੱਕ ਸੰਸਦ ਮੈਂਬਰ ਸੰਨੀ ਦਿਉਲ ਹਲਕਾ ਫ਼ਤਿਹਗੜ੍ਹ ਚੂੜੀਆਂ ‘ਚ ਨਜ਼ਰ ਨਹੀਂ ਆਏ ਹਨ। ਇਸ ਲਈ ਉਨ੍ਹਾਂ ਵੱਲੋਂ ਹਲਕਾ ਫਤਿਹਗੜ੍ਹ ਚੂੜੀਆਂ ‘ਚ ਸੰਨੀ ਦਿਓਲ ਦੀ ਗੁੰਮਸ਼ੁਦਗੀ ਦੇ ਪੋਸਟਰ ਲਗਾਏ ਹਨ।
ਇਸ ਦੇ ਨਾਲ ਹੀ ਕਾਂਗਰਸੀ ਨੇਤਾਵਾਂ ਅਤੇ ਵਰਕਰਾਂ ਦਾ ਕਹਿਣਾ ਹੈ ਕਿ ਜੋ ਵੀ ਕੋਈ ਸੰਨੀ ਦਿਓਲ ਦਾ ਪਤਾ ਦੱਸੇੇਗਾ ਉਸ ਨੂੰ ਇਲਾਮ ਦਿੱਤਾ ਜਾਵੇਗਾ। ਕਾਂਗਰਸ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਰੌਸ਼ਨ ਜੋਸਫ ਨੇ ਕਿਹਾ ਕਿ ਗੁਰਦਾਸਪੁਰ ਦੇ ਲੋਕਾਂ ਨੇ ਸੰਨੀ ਦਿਓਲ ਤੋਂ ਬਹੁਤ ਉਮੀਦਾਂ ਲਗਾਈਆਂ ਸਨ। ਪਰ ਕੋਰੋਨਾ ਮਹਾਮਾਰੀ ਦੇ ਇਸ ਮੁਸ਼ਕਿਲ ਦੌਰ ‘ਚ ਵੀ ਉਹ ਗੁਰਦਾਸਪੁਰ ‘ਚ ਲੋਕਾਂ ਦੀ ਸਾਰ ਲੈਣ ਨਹੀਂ ਆਏ। ਇਸ ਲਈ ਉਨ੍ਹਾਂ ਵੱਲੋਂ ਫਤਿਹਗੜ੍ਹ ਚੂੜੀਆਂ ‘ਚ ਸੰਨੀ ਦਿਓਲ ਦੇ ਲਾਪਤਾ ਹੋਣ ਦੇ ਪੋਸਟਰ ਲਗਾਏ ਗਏ ਹਨ ਅਤੇ ਉਨ੍ਹਾਂ ਦਾ ਪਤਾ ਦੱਸਣ ਵਾਲੇ ਵਿਅਕਤੀ ਨੂੰ ਇਨਾਮ ਵੀ ਦਿੱਤਾ ਜਾਵੇਗਾ।