ਚੰਡੀਗੜ੍ਹ : ਪੰਜਾਬ ਪੁਲਿਸ ਦੀ ਵਰਦੀ ਵਿੱਚ ਤੁਹਾਨੂੰ ਹੁਣ ਜਲਦ ਹੀ ਬਦਲਾਅ ਦੇਖਣ ਨੂੰ ਮਿਲੇਗਾ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਪੰਜਾਬ ਸਰਕਾਰ ਤੋਂ ਪੰਜਾਬ ਪੁਲਿਸ ਦੀ ਵਰਦੀ ਵਿੱਚ ਦਸਤਾਰ ਬਦਲਣ ਦੀ ਅਪੀਲ ਕੀਤੀ ਸੀ। ਉਨ੍ਹਾਂ ਨੇ ਕੈਪਟਨ ਨੂੰ ਪੱਤਰ ਲਿਖ ਕੇ ਪੰਜਾਬ ਪੁਲਿਸ ਦੇ ਜਵਾਨਾਂ ਦੀ ਵਰਦੀ ਦਾ ਹਿੱਸਾ ਝਾਲਰ ਵਾਲੀ ਪੱਗ ਨੂੰ ਬਦਲਣ ਦੀ ਮੰਗ ਕੀਤੀ ਸੀ। ਜਿਸ ‘ਤੇ ਕੈਪਟਨ ਅਮਰਿੰਦਰ ਸਿੰਘ ਨੇ ਵਿਚਾਰ ਕਰ ਪੰਜਾਬ ਦੇ ਡੀਜੀਪੀ ਦਿਨਕਰ ਗੁਪਤਾ ਨੂੰ ਭੇਜ ਦਿੱਤਾ ਹੈ ਤੇ ਜਲਦ ਇਸ ਤੇ ਫ਼ੈਸਲਾ ਲਿਆ ਜਾ ਸਕਦਾ ਹੈ।
ਗੋਬਿੰਦ ਸਿੰਘ ਲੌਂਗੋਵਾਲ ਨੇ ਦਾ ਕਹਿਣਾ ਸੀ ਕਿ ਪੱਗ ‘ਚ ਇਹ ਝਾਲਰ ਅੰਗਰੇਜ਼ਾਂ ਦੇ ਸਮੇਂ ਤੋਂ ਹੀ ਚੱਲੀ ਆ ਰਹੀ ਹੈ ਇਸ ਲਈ ਉਸ ਝਾਲਰ ਵਾਲੀ ਪੱਗ ਨੂੰ ਹਟਾ ਕੇ ਪੰਜਾਬ ਪੁਲਿਸ ਦੇ ਜਵਾਨਾਂ ਨੂੰ ਅੱਜ ਦੇ ਸਮੇਂ ਦੀ ਰਵਾਇਤ ਅਨੁਸਾਰ ਚਲਦੀ ਸੋਹਣੀ ਦਸਤਾਰ ਸਜਾਉਣ ਦੀ ਆਗਿਆ ਦਿੱਤੀ ਜਾਵੇ।