ਕੋਰੋਨਾ ਧਮਾਕਾ : ਪਠਾਨਕੋਟ ‘ਚ ਕੋਰੋਨਾ ਦੇ 19 ਅਤੇ ਗੁਰਦਾਸਪੁਰ ‘ਚ 13 ਨਵੇਂ ਮਾਮਲਿਆਂ ਦੀ ਪੁਸ਼ਟੀ

TeamGlobalPunjab
2 Min Read

ਚੰਡੀਗੜ੍ਹ : ਸੂਬੇ ‘ਚ ਕੋਰੋਨਾ ਸੰਕਰਮਿਤ ਮਰੀਜ਼ਾਂ ਦਾ ਅੰਕੜਾ ਦਿਨੋ ਦਿਨ ਵੱਧ ਰਿਹਾ ਹੈ। ਇਸ ‘ਚ ਹੀ ਅੱਜ ਪਠਾਨਕੋਟ ਜ਼ਿਲ੍ਹੇ ‘ਚ ਕੋਰੋਨਾ ਦੇ 19 ਹੋਰ ਨਵੇਂ ਮਾਮਲਿਆ ਦੀ ਪੁਸ਼ਟੀ ਹੋਈ ਹੈ। ਜਿਸ ਨਾਲ ਜ਼ਿਲ੍ਹੇ ‘ਚ ਕੋਰੋਨਾ ਸੰਕਰਮਿਤ ਮਰੀਜ਼ਾਂ ਦੀ ਗਿਣਤੀ ਵੱਧ ਕੇ 113 ਹੋ ਗਈ ਹੈ। ਜ਼ਿਲ੍ਹੇ ‘ਚ ਕੋਰੋਨਾ ਮਰੀਜ਼ਾਂ ਦੀ ਗਿਣਤੀ ਵਧਣ ਨਾਲ ਸਥਾਨਕ ਲੋਕਾਂ ਅੰਦਰ ਕਾਫੀ ਡਰੇ ਹੋਏ ਹਨ। ਇਸ ਗੱਲ ਦੀ ਪੁਸ਼ਟੀ ਕਰਦਿਆਂ ਜ਼ਿਲ੍ਹਾ ਸਿਵਲ ਸਰਜਨ ਡਾ. ਵਿਨੋਦ ਸਰੀਨ ਨੇ ਦੱਸਿਆ ਕਿ ਅੱਜ 247 ਰਿਪੋਰਟਾਂ ਮਿਲੀਆਂ ਹਨ, ਜਿਨ੍ਹਾਂ ‘ਚ 19 ਲੋਕਾਂ ਦੀ ਰਿਪੋਰਟ ਪਾਜ਼ੀਟਿਵ ਆਈ ਹੈ। ਉਨ੍ਹਾਂ ਦੱਸਿਆ ਕਿ ਅੱਜ ਮਿਲੇ ਨਵੇਂ ਮਾਮਲਿਆਂ ‘ਚ ਪਠਾਨਕੋਟ ਪੁਲਿਸ ਦਾ ਇੱਕ ਐੱਸ. ਐੱਚ. ਓ. ਵੀ ਸ਼ਾਮਲ ਹੈ।

ਮਿਲੀ ਜਾਣਕਾਰੀ ਅਨੁਸਾਰ ਉਕਤ ਮਰੀਜ਼ਾਂ ਨੂੰ ਜ਼ਿਲ੍ਹਾ ਪਠਾਨਕੋਟ ਦੇ ਅਧੀਨ ਆਉਂਦੇ ਚਿੰਤਪੂਰਣੀ ਮੈਡੀਕਲ ਕਾਲਜ ਬੁੰਗਲ ‘ਚ ਦਾਖਲ ਕਰਵਾਇਆ ਗਿਆ ਹੈ। ਜ਼ਿਲ੍ਹੇ ਦੇ ਕੁਲ 113 ਕੇਸਾਂ ‘ਚ 52 ਮਾਮਲੇ ਅਜੇ ਵੀ ਐਕਟਿਵ ਹਨ।

ਇਸ ਦੇ ਨਾਲ ਹੀ ਅੱਜ ਗੁਰਦਾਸਪੁਰ ਜ਼ਿਲ੍ਹੇ ‘ਚ ਵੀ ਕੋਰੋਨਾ ਦੇ 13 ਹੋਰ ਨਵੇਂ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ‘ਚੋਂ ਇੱਕ ਵਿਅਕਤੀ ਗੁਰਦਾਸਪੁਰ, ਇੱਕ ਪਿੰਡ ਕੱਮੋਨੰਗਲ, 2 ਧਾਰੀਵਾਲ, 9 ਸ਼ੁਕਰਪੁਰਾ ਅਤੇ ਬਟਾਲਾ ਦੇ ਦੱਸੇ ਜਾ ਰਹੇ ਹਨ। ਇਹ ਸਾਰੇ ਪਹਿਲਾਂ ਤੋਂ ਪਾਜ਼ੀਟਿਵ ਆਏ ਮਰੀਜ਼ਾਂ ਦੇ ਸੰਪਰਕ ‘ਚ ਆਏ ਸਨ।

ਸੂਬੇ ‘ਚ ਕੋਰੋਨਾ ਪੀੜਤ ਮਰੀਜ਼ਾਂ ਦਾ ਅੰਕੜਾ 2800 ਤੋਂ ਪਾਰ ਚਲਾ ਗਿਆ ਹੈ। 530 ਤੋਂ ਵੱਧ ਕੇਸ ਅਜੇ ਵੀ ਐਕਟਿਵ ਹਨ। ਇਸ ਤੋੋ਼ ਇਲਾਵਾ ਕੋਰੋਨਾ ਵਾਇਰਸ ਨਾਲ ਹੁਣ ਤੱਕ 56 ਲੋਕਾਂ ਦੀ ਮੌਤ ਹੋ ਚੁੱਕੀ ਹੈ।

Share This Article
Leave a Comment