ਪਰਮਿੰਦਰ ਢੀਂਡਸਾ ਨੇ ਆਮ ਆਦਮੀ ਪਾਰਟੀ ’ਚ ਜਾਣ ਦੇ ਦਿੱਤੇ ਸੰਕੇਤ

TeamGlobalPunjab
1 Min Read

ਬਰਨਾਲਾ: ਸ਼੍ਰੋਮਣੀ ਅਕਾਲੀ ਦਲ ਦੇ ਬਾਗੀ ਆਗੂ ਪਰਮਿੰਦਰ ਸਿੰਘ ਢੀਂਡਸਾ ਨੇ ਅੱਜ ਬਰਨਾਲਾ ਵਿਖੇ ਆਮ ਆਦਮੀ ਪਾਰਟੀ ਵਿੱਚ ਜਾਣ ਦੇ ਸੰਕੇਤ ਦਿੱਤੇ ਹਨ। ਢੀਂਡਸਾ ਨੇ ਕਿਹਾ ਕਿ ਕਾਂਗਰਸ ਅਤੇ ਬਾਦਲ ਦੇ ਇਲਾਵਾ ਉਹ ਪੰਜਾਬ ਦੇ ਭਲੇ ਲਈ ਕਿਸੇ ਵੀ ਪਾਰਟੀ ਨਾਲ ਸਮਝੌਤਾ ਕਰ ਸਕਦੇ ਹਨ। ਢੀਂਡਸਾ ਨੇ ਸ਼੍ਰੋਮਣੀ ਅਕਾਲੀ ਦਲ ਵਿੱਚ ਜਾਣ ਦੀ ਗੱਲ ਨੂੰ ਸਿਰੇ ਤੋਂ ਨਕਾਰ ਦਿੱਤਾ। ਉਹਨਾਂ ਕਿਹਾ ਕਿ ਨਵਜੋਤ ਸਿੰਘ ਸਿੱਧੂ ਅਤੇ ਹੋਰਨਾਂ ਪੰਜਾਬ ਦਾ ਭਲਾ ਚਾਹੁਣ ਵਾਲੇ ਲੀਡਰਾਂ ਨਾਲ ਚੱਲਣ ਲਈ ਤਿਆਰ ਹਨ। ਪੰਜਾਬ ਵਿੱਚ ਤੀਸਰੇ ਬਦਲ ਲਈ ਤਿਆਰ ਹਨ।

ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਦੇ ਬਿਆਨ ਸਬੰਧੀ ਉਹਨਾਂ ਕਿਹਾ ਕਿ ਜੇਕਰ ਕੋਈ ਸਰਕਾਰ ਉਹਨਾਂ ਨੂੰ ਖਾਲਿਸਤਾਨ ਦੇਣੀ ਚਾਹੁੰਦੀ ਹੈ ਤਾਂ ਸਿੱਖ ਸਮਾਜ ਉਸ ਲਈ ਤਿਆਰ ਹੈ। ਢੀਂਡਸਾ ਨੇ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਨੂੰ ਪੰਜਾਬੀ ਬੋਲਦੇ ਇਲਾਕੇ, ਰਾਜਧਾਨੀ ਚੰਡੀਗੜ੍ਹ, ਪੰਜਾਬ ਦਾ ਪਾਣੀ ਪੰਜਾਬ ਨੂੰ ਦੇਣ ਲਈ ਤਿਆਰ ਨਹੀਂ ਹੈ ਤਾਂ ਖਾਲਿਸਤਾਨ ਕਿਵੇਂ ਮਿਲੇਗਾ?

ਪਰਮਿੰਦਰ ਢੀਂਡਸਾ ਨੇ ਪੰਜਾਬ ਸਰਕਾਰ ’ਤੇ ਕੋਰੋਨਾ ਦੇ ਅੰਕੜੇ ਲੁਕਾਉਣ ਦੇ ਵੀ ਦੋਸ਼ ਲਗਾਏ। ਪੰਜਾਬ ਵਿੱਚ ਸ਼ਰਾਬ ਅਤੇ ਮਾਇਨਿੰਗ ਮਾਫ਼ੀਆ ਦੇ ਮੁੱਦੇ ’ਤੇ ਢੀਂਡਸਾ ਨੇ ਕਿਹਾ ਕਿ ਇਸਦੀ ਜਾਂਚ ਕੇਂਦਰੀ ਏਜੰਸੀ ਜਾਂ ਕਿਸੇ ਜੱਜ ਤੋਂ ਕਰਵਾਈ ਜਾਵੇ।

Share This Article
Leave a Comment