ਪੰਜਾਬ ਅਤੇ ਕਿਸਾਨ ਵਿਰੋਧੀ ਆਰਡੀਨੈਂਸਾਂ ਵਿਰੁੱਧ 12 ਜੂਨ ਨੂੰ ਰਾਜਪਾਲ ਨੂੰ ਮੰਗ ਪੱਤਰ ਦੇਵੇਗੀ ‘ਆਪ’

TeamGlobalPunjab
1 Min Read

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਐਲਾਨ ਕੀਤਾ ਹੈ ਕਿ ਕੇਂਦਰ ਸਰਕਾਰ ਵੱਲੋਂ ਸੂਬੇ ਦੇ ਅਧਿਕਾਰਾਂ ਅਤੇ ਕਿਸਾਨਾਂ ਵਿਰੁੱਧ ਲਿਆਂਦੇ ਗਏ 3 ਖ਼ਤਰਨਾਕ ਆਰਡੀਨੈਂਸਾਂ ਨੂੰ ਵਾਪਸ ਲੈਣ ਲਈ ਆਮ ਆਦਮੀ ਪਾਰਟੀ ਪੰਜਾਬ ਦੀਆਂ ਜ਼ਿਲ੍ਹਾ ਇਕਾਈਆਂ ਸ਼ੁੱਕਰਵਾਰ 12 ਜੂਨ 2020 ਨੂੰ ਸਾਰੇ ਜ਼ਿਲਿਆਂ ਦੇ ਡਿਪਟੀ ਕਮਿਸ਼ਨਰਾਂ ਰਾਹੀਂ ਪੰਜਾਬ ਦੇ ਰਾਜਪਾਲ ਨੂੰ ਮੈਮੋਰੰਡਮ (ਮੰਗ ਪੱਤਰ) ਭੇਜਣਗੀਆਂ।

ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਭਗਵੰਤ ਮਾਨ ਨੇ ਕਿਹਾ ਕਿ ਮੋਦੀ ਸਰਕਾਰ ਵੱਲੋਂ ਲਿਆਂਦੇ ਗਏ ਕਿਸਾਨ ਉਪਜ ਵਪਾਰ ਅਤੇ ਵਣਜ (ਪ੍ਰੋਤਸਾਹਨ ਅਤੇ ਸਹਾਇਕ) ਆਰਡੀਨੈਂਸ-2020, ਕੀਮਤ ਗਰੰਟੀ ਅਤੇ ਖੇਤੀ ਸੇਵਾਵਾਂ ਸੰਬੰਧੀ ਕਿਸਾਨ (ਸ਼ਕਤੀਕਰਨ ਅਤੇ ਸੁਰੱਖਿਆ) ਆਰਡੀਨੈਂਸ-2020 ਅਤੇ ਜ਼ਰੂਰੀ ਵਸਤਾਂ (ਸੋਧ) ਆਰਡੀਨੈਂਸ-2020 ਨੂੰ ਕਿਸੇ ਵੀ ਕੀਮਤ ‘ਤੇ ਸਵੀਕਾਰ ਨਹੀਂ ਕੀਤਾ ਜਾ ਸਕਦਾ, ਕਿਉਂਕਿ ਇਹ ਨਾ ਕੇਵਲ ਕਿਸਾਨ ਅਤੇ ਖੇਤੀਬਾੜੀ ਦੀ ਬਚੀ-ਖੁਚੀ ਹੋਂਦ ਲਈ ਕਤਰਾ ਹਨ ਸਗੋਂ ਸੂਬੇ ਦੇ ਅਧਿਕਾਰਾਂ ‘ਤੇ ਸਿੱਧਾ ਹਮਲਾ ਹਨ।

ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬ ਦੇ ਹੱਕ ਪੰਜਾਬ ਦੀ ਕਿਰਸਾਨੀ ਨੂੰ ਬਚਾਉਣ ਲਈ ਸੜਕ ਤੋਂ ਲੈ ਕੇ ਸੰਸਦ ਤੱਕ ਇਨ੍ਹਾਂ ਮਾਰੂ ਫ਼ੈਸਲਿਆਂ ਵਿਰੁੱਧ ਡਟ ਕੇ ਲੜਾਈ ਲੜੇਗੀ।

ਪੰਜਾਬੀ ਤੇ ਅੰਗਰੇਜ਼ੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਆਪਣੇ ਫੋਨ ‘ਤੇ ਐਪ ਡਾਊਨਲੋਡ ਕਰੋ:

Click here for GOOGLE PLAY STORE  

Click here for IOS

Share This Article
Leave a Comment